ਜਲੰਧਰ ਵਿਖੇ ਪੰਜਾਬੀ ਬਾਗ ਰੋਡ ’ਤੇ ਸਥਿਤ ਪਲਾਈ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

04/25/2024 11:06:58 AM

ਜਲੰਧਰ (ਮਾਹੀ)- ਰਾਓਵਾਲੀ ਇੰਡਸਟਰੀ ਏਰੀਆ ਪੰਜਾਬੀ ਬਾਗ ਰੋਡ ’ਤੇ ਸਥਿਤ ਇਕ ਪਲਾਈ ਫੈਕਟਰੀ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੀ ਸੂਚਨਾ ਫੈਕਟਰੀ ਦੇ ਮਾਲਕ ਵੱਲੋਂ ਫਾਇਰ ਬ੍ਰਿਗੇਡ ਅਤੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਰਸਿੰਗ ਦੀ ਪੜ੍ਹਾਈ ਕਰ ਰਹੇ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਥਾਣਾ ਮਕਸੂਦਾ ਪੁਲਸ ਮੌਕੇ ’ਤੇ ਪਹੁੰਚੀ ਅਤੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸ ਸਬੰਧੀ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਫੈਕਟਰੀ ਦੀ ਭੱਠੀ ਦੇ ਨਜ਼ਦੀਕ ਪਰਾਲੀ ਪਈ ਹੋਈ ਸੀ, ਜਿਸ ’ਤੇ ਅੱਗ ਦੀ ਚੰਗਿਆੜੀ ਪਈ ਤਾਂ ਚੰਗਿਆੜੀ ਨੇ ਵਿਸ਼ਾਲ ਰੂਪ ਧਾਰਨ ਕਰ ਅੰਦਰ ਪਈ ਪਲਾਈ ਬੋਰਡ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ’ਚੋਂ ਉੱਡਣ ਵਾਲਾ ਧੂੰਆਂ 2 ਕਿਲੋਮੀਟਰ ਦੂਰ ਤੱਕ ਵਿਖਾਈ ਦੇ ਰਿਹਾ ਸੀ। ਰਾਹਤ ਭਰੀ ਗੱਲ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ- ਪਹਿਲਾਂ ਪੁੱਛਿਆ ਰਾਹ, ਫਿਰ ਕੁੜੀ ਨਾਲ ਕਰ ਗਏ ਵੱਡਾ ਕਾਂਡ, ਕੈਮਰੇ 'ਚ ਕੈਦ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News