ਮੋਗਾ ਦੇ ਫੋਕਲ ਪੁਆਇੰਟ ’ਚ ਭੁਜੀਆ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ, ਜਿਊਂਦਾ ਸੜਿਆ ਮਜ਼ਦੂਰ
Monday, Sep 11, 2023 - 06:37 PM (IST)
ਮੋਗਾ (ਗੋਪੀ ਰਾਊਕੇ) : ਮੋਗਾ ਦੇ ਫੋਕਲ ਪੁਆਇੰਟ ਵਿਚ ਸਥਿਤ ਇਕ ਭੁਜੀਆ ਬਣਾਉਣ ਵਾਲੀ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਅੱਗ ਕਾਰਣ ਇਕ ਮਜ਼ਦੂਰ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਐਮਰਜੈਂਸੀ ਗੱਡੀ ਰਹੀ ਮ੍ਰਿਤਕ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉਧਰ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੋਗਾ ਦੇ ਮੇਅਰ ਬਲਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਖੁਦ ਮੋਰਚਾ ਸੰਭਾਲਦੇ ਹੋਏ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਮਾਂ ਨਾਲ ਮੰਦਰ ਆਈ ਕੁੜੀ ਦਾ ਨੌਜਵਾਨ ਨੇ ਵੱਢਿਆ ਗਲਾ
ਉਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਅੱਗੇ ’ਤੇ ਕਾਬੂ ਪਾਉਣ ਲਈ ਪਹੁੰਚੀਆਂ ਹੋਈਆਂ ਹਨ। ਫਿਲਹਾਲ ਅੱਗ ਕਿਉਂ ਲੱਗੀ ਇਸ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8