ਜਲੰਧਰ ਵਿਖੇ ਰੱਦੀ ਦੇ ਗਡਾਊਨ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

Tuesday, Apr 18, 2023 - 02:47 AM (IST)

ਜਲੰਧਰ ਵਿਖੇ ਰੱਦੀ ਦੇ ਗਡਾਊਨ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਜਲੰਧਰ (ਮਾਹੀ) : ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਸ਼ੇਖੇ ਵਿਖੇ ਸਥਿਤ ਵੇਸਟ ਕਾਗਜ਼ ਦੇ ਗਡਾਊਨ ਵਿੱਚ ਦੇਰ ਰਾਤ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੀ ਜਾਣਕਾਰੀ ਪਿੰਡ ਵਾਸੀਆਂ ਵੱਲੋਂ ਗਡਾਊਨ ਦੇ ਮਾਲਕ ਅਸ਼ਵਨੀ ਕੁਮਾਰ ਪੁੱਤਰ ਜਗਦੀਸ਼ ਚੰਦਰ ਵਾਸੀ ਅਰਬਨ ਸਟੇਟ ਗੜ੍ਹਾ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਆ ਕੇ ਫਾਇਰ ਬ੍ਰਿਗੇਡ ਦੀ ਟੀਮ ਅਤੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਇਆ।

PunjabKesari

ਜਾਣਕਾਰੀ ਦਿੰਦੇ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸੁਖਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਅੱਗ ਨੂੰ ਬੁਝਾਉਣ ਲਈ 20 ਤੋਂ 22 ਗੱਡੀਆਂ ਫਾਇਰ ਬ੍ਰਿਗੇਡ ਦੀਆਂ ਲੱਗੀਆਂ। ਪੁਲਸ ਇਸ ਦੀ ਜਾਂਚ ਕਰ ਰਹੀ ਹੈ ਕਿ ਅੱਗ ਕਿਵੇਂ ਲੱਗੀ। ਜਾਣਕਾਰੀ ਦਿੰਦੇ ਗਡਾਊਨ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਨਾਲ ਗਡਾਊਨ ਵਿਚ ਪਈ ਹੋਈ ਰੱਦੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ।


author

Mandeep Singh

Content Editor

Related News