ਜਲੰਧਰ ਬੱਸ ਸਟੈਂਡ ਨੇੜੇ ਹੋਟਲ ''ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
Thursday, Aug 08, 2024 - 01:19 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਬੱਸ ਸਟੈਂਡ ਤੋਂ ਕੁਝ ਦੂਰੀ 'ਤੇ ਸਥਿਤ ਸੰਗਮ ਹੋਟਲ 'ਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਏ.ਸੀ. ਫਟਣ ਕਾਰਨ ਅੱਗ ਲੱਗੀ ਹੈ। ਇਸ ਦੌਰਾਨ ਹੋਟਲ 'ਚ ਮੌਜੂਦ ਕਰਮਚਾਰੀ ਸਮੇਂ ਸਿਰ ਬਾਹਰ ਆ ਗਏ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਆਪ੍ਰੇਸ਼ਨ ਈਗਲ-5 : ਪੰਜਾਬ ਪੁਲਸ ਨੇ ਨਸ਼ਿਆਂ ਦੇ ਹੌਟਸਪੌਟਸ ਨੂੰ ਨਿਸ਼ਾਨਾ ਬਣਾ ਕੀਤੀ ਵੱਡੀ ਕਾਰਵਾਈ
ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਕਾਫ਼ੀ ਮਿਹਨਤ ਕਰਨੀ ਪਈ। ਹੋਟਲ ਮਾਲਕ ਸਾਜਨ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਦੇ ਹੀ ਸਟਾਫ਼ ਸਮੇਂ 'ਤੇ ਬਾਹਰ ਆ ਗਿਆ। ਫਿਲਹਾਲ ਅਜੇ ਨੁਕਸਾਨ ਦਾ ਪਤਾ ਨਹੀਂ ਲੱਗਕ ਸਕਿਆ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਤਿੰਨ ਗੱਡੀਆਂ ਲੱਗੀਆਂ ਹਨ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ