ਟ੍ਰੈਕ ’ਤੇ ਖੜ੍ਹੀ ਹੁਸ਼ਿਆਰਪੁਰ-ਦਿੱਲੀ ਐਕਸਪ੍ਰੈਸ ਦੀ ਬੋਗੀ ਨੂੰ ਲੱਗੀ ਅੱਗ
Wednesday, Sep 07, 2022 - 10:22 AM (IST)
ਹੁਸ਼ਿਆਰਪੁਰ (ਰਾਜੇਸ਼ ਜੈਨ)- ਇਥੋਂ ਦੇ ਰੇਲਵੇ ਸਟੇਸ਼ਨ ਦੀ ਪਟੜੀ ’ਤੇ ਬੀਤੀ ਸ਼ਾਮ ਕਰੀਬ 7.45 ਵਜੇ ਖੜ੍ਹੀ ਹੁਸ਼ਿਆਰਪੁਰ-ਦਿੱਲੀ ਐਕਸਪ੍ਰੈੱਸ (ਟਰੇਨ ਨੰਬਰ 14012, ਬੋਗੀ ਨੰ. 171044/ਸੀ) ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨੂੰ ਵੇਖ ਕੇ ਰੇਲਵੇ ਸਟੇਸ਼ਨ ਦੇ ਕਰਮਚਾਰੀਆਂ ਨੇ ਅਲਾਰਮ ਵਜਾਇਆ ਅਤੇ ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਅੱਗ ਬੁਝਣ ਦੀ ਬਜਾਏ ਭਿਆਨਕ ਰੂਪ ਧਾਰਨ ਕਰ ਰਹੀ ਸੀ।
ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੇ ਲੀਡ ਫਾਇਰਮੈਨ ਯੋਗੇਸ਼ ਕੁਮਾਰ ਦੀ ਅਗਵਾਈ ’ਚ ਫਾਇਰ ਕਰਮੀਆਂ ਬਲਜੀਤ ਸਿੰਘ ਅਤੇ ਗਗਨਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪਾਣੀ ਦੀਆਂ ਤੇਜ਼ ਬੋਛਾੜਾਂ ਨਾਲ ਅੱਗ ’ਤੇ ਕਾਬੂ ਪਾਇਆ। ਨੁਕਸਾਨ ਦਾ ਸਹੀ ਅੰਦਾਜ਼ਾ ਅਜੇ ਲਗਾਇਆ ਜਾਣਾ ਬਾਕੀ ਹੈ।
ਇਹ ਵੀ ਪੜ੍ਹੋ: ‘ਬਾਬਾ ਸੋਢਲ’ ਦੇ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਤਮਸਤਕ ਹੋਣ ਪਹੁੰਚ ਰਹੇ ਸ਼ਰਧਾਲੂ
ਅੱਗ ਦਾ ਸ਼ਿਕਾਰ ਹੋਈ ਇਹ ਬੋਗੀ ਫਸਟ ਅਤੇ ਸੈਕਿੰਡ ਏ. ਸੀ. ਦਾ ਡੱਬਾ ਸੀ। ਇਹ ਟਰੇਨ ਰਾਤ 10.25 ਵਜੇ ਦਿੱਲੀ ਲਈ ਰਵਾਨਾ ਹੋਣੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਪਲਵਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਐੱਸ. ਐੱਚ. ਓ. ਦੇਸ ਰਾਜ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਅਗਵਾਈ ਕੀਤੀ। ਸਟੇਸ਼ਨ ਸੁਪਰਡੈਂਟ ਰਜਿੰਦਰ ਕੁਮਾਰ ਮੀਨਾ ਨੇ ਦੱਸਿਆ ਕਿ ਏ. ਸੀ. ਬੋਗੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਦੀ ਜਾਂਚ ਬਾਅਦ ਵਿਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਘਟਨਾ ’ਤੇ ਬੋਲੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਅਪੀਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ