ਘਰ ’ਚ ਅਚਾਨਕ ਲੱਗੀ ਅੱਗ, 7 ਲੱਖ ਰੁਪਏ ਦਾ ਹੋਇਆ ਨੁਕਸਾਨ

Wednesday, Aug 25, 2021 - 07:54 PM (IST)

ਘਰ ’ਚ ਅਚਾਨਕ ਲੱਗੀ ਅੱਗ, 7 ਲੱਖ ਰੁਪਏ ਦਾ ਹੋਇਆ ਨੁਕਸਾਨ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਸ਼ਹਿਰ ਦੇ ਪੁਰਾਣਾ ਬਾਜ਼ਾਰ ’ਚ ਅੱਜ ਇੱਕ ਘਰ ’ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ 7 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਜੰਗ ਬਹਾਦਰ ਅਤੇ ਉਸ ਦੀ ਪਤਨੀ ਆਸ਼ਾ ਰਾਣੀ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਘਰ ਵਿੱਚ ਸੁੱਤੇ ਹੋਏ ਸਨ ਅਤੇ ਕਰੀਬ ਡੇਢ ਵਜੇ ਅਚਾਨਕ ਜਦੋਂ ਉਸ ਦੀ ਜਾਗ ਖੁੱਲ੍ਹੀ ਤਾਂ ਘਰ ਦੇ ਸਟੋਰ ਵਿਚ ਲਾਈਟ ਜਗ ਰਹੀ ਸੀ ਅਤੇ ਧੂੰਆਂ ਨਿਕਲ ਰਿਹਾ ਸੀ। ਜਦੋਂ ਉਨ੍ਹਾਂ ਨੇ ਸਟੋਰ ਦਾ ਦਰਵਾਜ਼ਾ ਖੋਲ੍ਹਿਆ ਪਰ ਉਦੋਂ ਤੱਕ ਅੱਗ ਪੂਰੇ ਘਰ ਦੇ ਵਿਚ ਫੈਲ ਗਈ।

PunjabKesari

ਉਨ੍ਹਾਂ ਦੱਸਿਆ ਕਿ ਘਰ ਵਿਚ ਪਿਆ ਇੱਕ ਲੱਖ ਰੁਪਏ ਦਾ ਕੈਸ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਜਿਸ ਕਾਰਨ ਉਨ੍ਹਾਂ ਦਾ ਕਰੀਬ ਸੱਤ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲੋਕਾਂ ਦੀ ਮਦਦ ਨਾਲ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਸ ਸਾਰੀ ਘਟਨਾ ਵਿਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

PunjabKesari

PunjabKesari


author

Anuradha

Content Editor

Related News