ਰਾਜਿੰਦਰਾ ਹਸਪਤਾਲ ਕੈਂਪਸ ਦੀ ਕੰਟੀਨ ’ਚ ਗੈਸ ਲੀਕ ਹੋਣ ਨਾਲ ਲੱਗੀ ਅੱਗ

Thursday, Aug 30, 2018 - 05:28 AM (IST)

ਪਟਿਆਲਾ, (ਬਲਜਿੰਦਰ)- ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੈਂਪਸ ਵਿਚ ਬੈਂਕ ਦੇ ਹੇਠਾਂ ਬਣੀ ਕੰਟੀਨ ਵਿਚ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਗੈਸ  ਦਾ ਲੀਕ  ਹੋਣਾ ਦੱਸਿਆ ਜਾ ਰਿਹਾ ਹੈ। ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਮੁਢਲੀ ਜਾਂਚ ਵਿਚ ਗੈਸ ਲੀਕ ਹੀ ਵੱਡਾ ਕਾਰਨ ਸਾਹਮਣੇ ਆਇਆ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਇਆ। ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕੰਟੀਨ ਦੇ ਅੰਦਰਲੇ ਸਾਮਾਨ ਦਾ ਕਾਫੀ ਨੁਕਸਾਨ ਹੋ ਚੁੱਕਾ ਸੀ। ਜਾਨੀ ਨੁਕਸਾਨ ਹੋਣ ਤੋਂ  ਬਚਾਅ  ਹੋ ਗਿਆ। ਸੂਚਨਾ ਮਿਲਦੇ ਹੀ ਸਰਕਾਰੀ ਰਾਜਿੰਦਰਾ ਹਸਪਤਾਲ ਚੌਕੀ ਦੇ ਇੰਚਾਰਜ ਏ. ਐੱਸ. ਆਈ. ਜਪਨਾਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੀ ਅੱਗ ’ਤੇ ਕਾਬੂ ਪਾਉਣ ਵਿਚ ਅਹਿਮ ਯੋਗਦਾਨ ਪਾਇਆ। 


Related News