ਪਾਕਿਸਤਾਨ ''ਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ 10 ਅਪ੍ਰੈਲ ਨੂੰ ਪੈਦਲ ਜੱਥਾ ਹੋਵੇਗਾ ਰਵਾਨਾ
Tuesday, Feb 18, 2025 - 05:48 AM (IST)

ਅੰਮ੍ਰਿਤਸਰ (ਸਰਬਜੀਤ) : ਪਾਕਿਸਤਾਨ 'ਚ 326ਵਾਂ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ 10 ਅਪ੍ਰੈਲ ਨੂੰ ਭਾਰਤ ਤੋਂ ਜੇ. ਸੀ. ਪੀ ਵਾਹਘਾ ਸਰਹੱਦ ਰਾਹੀਂ ਪੈਦਲ ਜਥਾ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਨਕਾਣਾ ਸਾਹਿਬ ਸਿੱਖ ਯਾਤਰੀ ਜੱਥੇ ਦੇ ਪ੍ਰਧਾਨ ਰੋਬਿਨ ਸਿੰਘ ਗਿੱਲ ਨੇ ਦੱਸਿਆ ਕਿ 11 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਨ ਉਪਰੰਤ 12 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ ਰਾਹੀਂ ਹਸਨ ਅਬਦਾਲ ਲਈ ਰਵਾਨਾ ਹੋਵੇਗਾ ਅਤੇ ਫਾਰੂਕਾਬਾਦ ਗੁਰਦੁਆਰਾ ਪੰਜਾ ਸਾਹਿਬ ਵਿਖੇ ਰਾਤ ਦਾ ਠਹਿਰਾਅ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 13 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਨ ਉਪਰੰਤ 14 ਨੂੰ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚਦਿਆਂ ਹੀ ਗ੍ਰਿਫ਼ਤਾਰ ਹੋਇਆ ਪੁਲਸ ਮੁਲਾਜ਼ਮ ਦਾ ਪੁੱਤ
ਪ੍ਰਧਾਨ ਰੋਬਿਨ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਇਹ ਜੱਥਾ 15 ਅਪ੍ਰੈਲ ਨੂੰ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਨਾਰੋਵਾਲ ਲਈ ਰਵਾਨਾ ਹੋਵੇਗਾ। ਇਸੇ ਤਰ੍ਹਾਂ ਹੀ 17 ਨੂੰ ਇਹ ਜੱਥਾ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਰਾਹੀਂ ਲਾਹੌਰ ਲਈ ਰਵਾਨਾ ਹੋਵੇਗਾ ਅਤੇ ਰਾਤ ਗੁੱਜਰਾਂਵਾਲਾ (ਗੁਰਦੁਆਰਾ ਡੇਰਾ ਸਾਹਿਬ, ਲਾਹੌਰ) ਵਿਖੇ ਠਹਿਰਾਅ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ 18 ਅਪ੍ਰੈਲ ਨੂੰ ਗੁਰਦੁਆਰਾ ਡੇਰਾ ਸਾਹਿਬ, ਲਾਹੌਰ ਵਿਖੇ ਸੰਗਤਾਂ ਦਰਸ਼ਨ ਦੀਦਾਰੇ ਕਰਨਗੀਆਂ। ਪ੍ਰਧਾਨ ਗਿੱਲ ਨੇ ਦੱਸਿਆ ਕਿ 19 ਅਪ੍ਰੈਲ ਨੂੰ ਇਹ ਜੱਥਾ ਜੇ. ਸੀ. ਪੀ ਵਾਹਘਾ ਰਾਹੀਂ ਭਾਰਤ ਲਈ ਰਵਾਨਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8