ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਸੜਕ ਹਾਦਸੇ ''ਚ ਗਈ ਜਾਨ

Saturday, Apr 26, 2025 - 06:33 PM (IST)

ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਸੜਕ ਹਾਦਸੇ ''ਚ ਗਈ ਜਾਨ

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਵਸਨੀਕ 34 ਸਾਲਾ ਨੌਜਵਾਨ ਦੀ ਨਿਊਜ਼ੀਲੈਂਡ 'ਚ ਕਾਰ ਹਾਦਸਾ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਮੁੰਡਾ ਸ਼ੁਭਕਰਮਨ ਸਿੰਘ ਵਿਆਹਿਆ ਹੋਇਆ ਹੈ ਜਿਸ ਦਾ ਇਕ ਛੋਟਾ ਬੱਚਾ ਵੀ ਹੈ। ਉਨ੍ਹਾਂ ਕਿਹਾ ਸ਼ੁਭਕਰਮਨ ਸਿੰਘ ਕਰੀਬ 15 ਸਾਲ ਪਹਿਲਾਂ ਹੀ ਨਿਊਜ਼ੀਲੈਂਡ ਗਿਆ ਸੀ ਅਤੇ ਉੱਥੇ ਦੀ ਸਿਟੀਜ਼ਨਸ਼ਿੱਪ ਵੀ ਸੀ।

ਇਹ ਵੀ ਪੜ੍ਹੋ-  ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ

ਪੁਲਸ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਉਸ ਦੇ ਮੁੰਡੇ ਦੀ ਕਾਰ ਹਾਦਸੇ 'ਚ ਮੌਤ ਹੋ ਗਈ ਜਦਕਿ ਪੋਤਰਾ ਜ਼ਖ਼ਮੀ ਵੀ ਹੈ ਜਿਸ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਘਰੋਂ ਆਪਣੇ ਛੋਟੇ ਬੇਟੇ ਨਾਲ ਬਾਜ਼ਾਰ ਜਾ ਰਿਹਾ ਸੀ, ਕੁਝ ਹੀ ਦੂਰੀ 'ਤੇ ਕਾਰ ਨਾਲ ਹਾਦਸਾ ਵਾਪਰ ਗਿਆ ਜਿਸਦੇ ਚਲਦਿਆਂ ਸ਼ੁਭਕਰਮਨ ਦੀ ਮੌਕੇ 'ਤੇ ਮੌਤ ਹੋ ਗਈ ਪਰ ਕਾਰ ਸਵਾਰ ਆਪਣੀ ਕਾਰ ਛੱਡ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਲਾਪਰਵਾਹੀ, ਫਾਟਕ ਖੁੱਲ੍ਹਾ ਤੇ ਉਪਰੋਂ ਆ ਗਈ ਟਰੇਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News