ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਸ਼ਹੀਦੀ ਸ਼ਤਾਬਦੀ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ
Thursday, Oct 02, 2025 - 05:37 AM (IST)

ਅੰਮ੍ਰਿਤਸਰ (ਸਰਬਜੀਤ) : ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਪਤੀ ਅਤੇ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ 42ਵਾਂ ਸਾਲਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਿੱਥੇ ਬੀਤੀ 28 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਧਾਰਮਿਕ ਸਮਾਗਮ ਚੱਲ ਰਹੇ ਹਨ, ਉਸੇ ਦੀ ਲੜੀ ਤਹਿਤ ਬੁੱਧਵਾਰ ਦੀ ਰਾਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ। ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰੂ ਇਕਬਾਲ ਸਿੰਘ ਦੀ ਰਹਿਨਮਾਈ ਹੇਠ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਹੀ ਅੱਜ ਦੇ ਸਮਾਗਮ ਵਿੱਚ ਭਾਈ ਗੁਰੂ ਇਕਬਾਲ ਸਿੰਘ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਅਤੇ ਭਾਈ ਅਮਨਦੀਪ ਸਿੰਘ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਾਲਿਆਂ ਵੱਲੋਂ ਕੀਰਤਨ ਕੀਤਾ ਉੱਥੇ ਹੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਪ੍ਰਤੀ ਸੰਗਤਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸਿੰਘ ਸਾਹਿਬਾਨ ਸੰਤ ਮਹਾਪੁਰਸ਼ ਅਤੇ ਹੋਰ ਵੀ ਧਾਰਮਿਕ ਸ਼ਖਸੀਅਤਾਂ ਵੱਲੋਂ ਹਾਜ਼ਰੀ ਭਰੀ ਗਈ।
ਇਹ ਵੀ ਪੜ੍ਹੋ : ਨਗਰ ਨਿਗਮ ਲੁਧਿਆਣਾ ਵੱਲੋਂ 123.39 ਕਰੋੜ ਰੁਪਏ ਤੋਂ ਵੱਧ ਦੀ ਪ੍ਰਾਪਰਟੀ ਟੈਕਸ ਦੀ ਵਸੂਲੀ
ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਬੀਤੀ 28 ਸਤੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਊ ਪਿੰਡ ਵਿਖੇ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ ਸੀ ਉਪਰੰਤ 29 ਅਤੇ 30 ਸਤੰਬਰ ਨੂੰ ਗੁਰਦੁਆਰਾ ਸਤਸੰਗ ਸਭਾ ਅਸਥਾਨ ਬਾਬਾ ਦੀਪ ਸਿੰਘ ਜੀ ਬਾਜ਼ਾਰ ਲੁਹਾਰਾ ਵਿਖੇ ਵੀ ਇਸੇ ਤਰ੍ਹਾਂ ਧਾਰਮਿਕ ਸਮਾਗਮ ਹੋਏ ਅਤੇ ਵਿਸ਼ੇਸ਼ ਗੁਰਮਤਿ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਚੱਲ ਰਹੇ ਹਨ ਜਿਸ ਦੀ ਸਮਾਪਤੀ ਵੀਰਵਾਰ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕਵੀ ਦਰਬਾਰ ਤੋਂ ਇਲਾਵਾ ਕੀਰਤਨ ਦਰਬਾਰ ਸਜਾਉਣ ਉਪਰੰਤ ਹੋਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿੱਚ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਆਪਣੇ ਪਰਿਵਾਰਾਂ ਸਹਿਤ ਪਹੁੰਚ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਹਨਾ ਇਹ ਵੀ ਦੱਸਿਆ ਕਿ ਇਹਨਾਂ ਸਮਾਗਮਾਂ ਦੌਰਾਨ ਗੁਰੂ ਦਾ ਅਟੁੱਟ ਲੰਗਰ ਵੀ ਸੰਗਤਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8