ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਡੀ. ਸੀ. ਵਲੋਂ ਲੋਕਾਂ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

Wednesday, Aug 16, 2023 - 06:20 PM (IST)

ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਡੀ. ਸੀ. ਵਲੋਂ ਲੋਕਾਂ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ’ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ ਵਿਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ ’ਤੇ ਜਾਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚੇ ਭਾਖੜਾ ’ਚੋਂ ਛੱਡੇ ਗਏ ਪਾਣੀ ਨੇ ਮੁੜ ਮਚਾਈ ਤਬਾਹੀ, ਪਿੰਡਾਂ ਦੇ ਪਿੰਡ ਡੁੱਬੇ

ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਬੀਤੀ ਰਾਤ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦਰਿਆ ਬਿਆਸ ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਰੋਡ ਉੱਪਰ ਵੀ ਪਾਣੀ ਆਉਣ ਕਾਰਨ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਜਲੰਧਰ ਨੇੜੇ ਬੋਰਵੈੱਲ ’ਚ ਡਿੱਗ ਕੇ ਮੌਤ ਹੋਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਹੜ੍ਹ ਪ੍ਰਭਾਵਤ ਖੇਤਰ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਾਰੀ ਸਥਿਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਦੇ ਸਕੂਲ ਵਿਚ ਰਾਹਤ ਕੈਂਪ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News