ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ

Monday, Oct 17, 2022 - 06:33 PM (IST)

ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ

ਪਟਿਆਲਾ (ਬਲਜਿੰਦਰ) : ਪਟਿਆਲਾ ਨਾਭਾ ਰੋਡ ’ਤੇ ਪਿੰਡ ਰੱਖੜਾ ਦੇ ਕੋਲ ਇਕ ਸੜਕ ਹਾਦਸੇ ਵਿਚ ਇਕ ਕੁੜੀ ਅਤੇ ਮੁੰਡੇ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਖਸ਼ੀਵਾਲ ਦੇ ਐੱਸ. ਐਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਸਵੇਰੇ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਮੁਤਾਬਕ ਇਕ ਲੜਕਾ ਅਤੇ ਲੜਕੀ ਕਾਰ ਵਿਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਇਸ ਦੌਰਾਨ ਅੱਗੇ ਕੋਈ ਪਸ਼ੂ ਆ ਗਿਆ ਅਤੇ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰਾਂ ਦੋਵਾਂ ਮੁੰਡੇ-ਕੁੜੀ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਦੇਸ਼ ’ਚ 5ਜੀ ਸੇਵਾ ਸ਼ੁਰੂ ਹੋਣ ’ਤੇ ਪੰਜਾਬ ਦੇ ਡੀ. ਜੀ. ਪੀ. ਦਾ ਅਲਰਟ, ਲੋਕਾਂ ਨੂੰ ਦਿੱਤੀ ਵੱਡੀ ਚਿਤਾਵਨੀ

PunjabKesari

ਮ੍ਰਿਤਕ ਨੌਜਵਾਨ ਨਜ਼ਦੀਕੀ ਪਿੰਡ ਸਿੱਧੂਵਾਲ ਦਾ ਦੱਸਿਆ ਜਾ ਰਿਹਾ ਹੈ ਪਰ ਅਜੇ ਤਕ ਦੋਵਾਂ ਦੀ ਸਹੀ ਤਰੀਕੇ ਨਾਲ ਸ਼ਨਾਖਤ ਨਹੀਂ ਹੋ ਸਕੀ ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਬੁਰੀ ਤਰ੍ਹਾਂ ਪਰਖੱਚੇ ਉੱਡ ਗਏ ਅਤੇ ਕਾਰ ਸਵਾਰਾਂ ਮੁੰਡੇ-ਕੁੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ, ਬਾਕੀ ਜਾਂਚ ਜਾਰੀ ਹੈ।

 ਇਹ ਵੀ ਪੜ੍ਹੋ : 40 ਲੱਖ ਰੁਪਏ ਲਗਾ ਕੇ ਨਿਊਜ਼ੀਲੈਂਡ ਭੇਜੀ ਪਤਨੀ ਨੇ ਦਿਖਾਏ ਤੇਵਰ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁੱਝ

PunjabKesari

PunjabKesari

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News

News Hub