ਜਲੰਧਰ ਹਾਈਟਸ ’ਚ ਭੂਆ ਦੇ ਘਰ ਰਹਿੰਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼

Wednesday, Sep 04, 2024 - 06:48 AM (IST)

ਜਲੰਧਰ (ਮਹੇਸ਼) : ਜਲੰਧਰ ਹਾਈਟਸ ਵਿਚ ਆਪਣੀ ਭੂਆ ਦੇ ਘਰ ਰਹਿੰਦੀ 18 ਸਾਲਾ ਲੜਕੀ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਦੇਸ਼ਵੀਰ ਸਿੰਘ ਵਾਸੀ ਗੰਗਾ ਮੰਦਰ ਫਿਰੋਜ਼ਪੁਰ ਵਜੋਂ ਹੋਈ ਹੈ। ਜਲੰਧਰ ਹਾਈਟਸ ਚੌਕੀ ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : IC-814 ਸੀਰੀਜ਼ 'ਤੇ ਫਟਕਾਰ ਤੋਂ ਬਾਅਦ Netflix ਦਾ ਵੱਡਾ ਫ਼ੈਸਲਾ, ਹੁਣ ਨਜ਼ਰ ਆਉਣਗੇ ਹਾਈਜੈਕਰਾਂ ਦੇ ਅਸਲੀ ਨਾਂ

ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਹੈ ਕਿ ਕਿਰਨਦੀਪ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਦੀ ਮਾਤਾ ਵੀ ਨਹੀਂ ਸੀ, ਜਿਸ ਕਾਰਨ ਉਹ ਆਪਣੀ ਭੂਆ ਦੇ ਘਰ ਰਹਿ ਰਹੀ ਸੀ ਅਤੇ ਸੀ. ਟੀ. ਕਾਲਜ ’ਚ ਪੜ੍ਹਦੀ ਸੀ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਰਿਸ਼ਤੇਦਾਰ ਫਿਰੋਜ਼ਪੁਰ ਤੋਂ ਆ ਰਹੇ ਹਨ। ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News