Punjab: 5 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਫ਼ੌਜੀ ਨਾਲ ਹੋਇਆ ਸੀ ਵਿਆਹ
Thursday, Apr 24, 2025 - 12:13 PM (IST)

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਝਿੰਜੜੀ ਦੀ ਗੁਆਂਢੀ ਸੂਬੇ ਨਾਲ ਨਾਲਾਗੜ੍ਹ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ ਪੰਜ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨੇਹਾ ਦੇਵੀ (25) ਵਾਸੀ ਪਿੰਡ ਰਾਮਪੁਰ ਵਜੋਂ ਹੋਈ ਹੈ। ਚੰਡੀਗੜ੍ਹ ਦੇ ਪੀ. ਜੀ. ਆਈ. ਵਿਖੇ ਉਸ ਨੇ ਇਲਾਜ ਦੌਰਾਨ ਦਮ ਤੋੜਿਆ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ, ਨਵੇਂ ਹੁਕਮ ਜਾਰੀ, ਖੜ੍ਹੀ ਹੋਈ ਵੱਡੀ ਮੁਸੀਬਤ
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਝਿੰਜੜੀ ਦੇ ਵਸਨੀਕ ਠੇਕੇਦਾਰ ਬਾਲੂ ਰਾਮ ਨੇ ਦੱਸਿਆ ਕਿ ਪਿੰਡ ਦੇ ਲਛਮਣ ਦਾਸ ਦੀ ਪੁੱਤਰੀ ਨੇਹਾ ਦੇਵੀ ਦਾ ਵਿਆਹ ਪੰਜ ਮਹੀਨੇ ਪਹਿਲਾਂ ਪਿੰਡ ਰਾਮਪੁਰ ਗੁੱਜਰਾਂ ਦੇ ਭਾਰਤੀ ਫ਼ੌਜ ਵਿਚ ਤਾਇਨਾਤ ਸੰਜੀਵ ਕੁਮਾਰ ਨਾਲ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾ ਦੀ ਕੁੜੀ ਨੂੰ ਅਕਸਰ ਤੰਗ-ਪਰੇਸ਼ਾਨ ਕੀਤਾ ਜਾਂਦਾ ਰਿਹਾ ਹੈ ਅਤੇ ਦਾਜ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸਹੁਰੇ ਪਰਿਵਾਰ ਵੱਲੋਂ ਫੋਨ ਆਇਆ ਕਿ ਕੁੜੀ ਨੇ ਕੁਝ ਖਾ ਲਿਆ ਹੈ। ਇਸ ਤੋਂ ਬਾਅਦ ਵਿਆਹੁਤਾ ਲੜਕੀ ਪੀ. ਜੀ. ਆਈ. ਵਿਖੇ ਇਲਾਜ ਅਧੀਨ ਸੀ ਅਤੇ ਉੱਥੇ ਹੀ ਇਸ ਦੀ ਮੌਤ ਹੋ ਗਈ। ਉਨ੍ਹਾਂ ਇਥੋਂ ਤੱਕ ਦੋਸ਼ ਲਾਇਆ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪਤੀ ਸੰਜੀਵ ਕੁਮਾਰ, ਸੱਸ ਤੇਜ ਕੌਰ,ਕਰਮ ਚੰਦ ਅਤੇ ਰਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਸੜਕ ਜਾਮ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਗਈ।
ਇਹ ਵੀ ਪੜ੍ਹੋ: ਪਹਿਲਗਾਮ ਹਮਲੇ ਮਗਰੋਂ ਹਾਈ ਅਲਰਟ 'ਤੇ ਪੰਜਾਬ, DGP ਗੌਰਵ ਯਾਦਵ ਨੇ ਉੱਚ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e