ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ
Saturday, Jan 04, 2025 - 02:29 PM (IST)
ਅੰਮ੍ਰਿਤਸਰ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਗਤਕਾ ਅਖਾੜਿਆਂ ਨੇ ਵੀ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਅਥਾਹ ਸ਼ਰਧਾ ਪ੍ਰਗਟਾਈ।
ਇਹ ਵੀ ਪੜ੍ਹੋ- ਪਤੰਗਬਾਜ਼ੀ ਕਰਨ ਵਾਲੇ ਹੋ ਜਾਓ ਸਾਵਧਾਨ, 5 ਸਾਲ ਦੀ ਕੈਦ ਤੇ ਲੱਗੇਗਾ ਭਾਰੀ ਜੁਰਮਾਨਾ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8