ਫਰੀਦਕੋਟ ਦੀ ਜੇਲ੍ਹ ਵਿਚ ਬੰਦ ਨੌਜਵਾਨਾਂ ਦਾ ਵੱਡਾ ਕਾਰਨਾਮਾ, ਜਾਣ ਹੋਵੋਗੇ ਹੈਰਾਨ
Wednesday, May 15, 2024 - 06:20 PM (IST)
ਫਰੀਦਕੋਟ (ਜਗਤਾਰ) : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਦੋ ਹਵਾਲਾਤੀਆਂ ਵੱਲੋਂ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਵਾਇਰਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਵਾਇਰਲ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਦੋਵਾਂ ਹਵਾਲਾਤੀਆਂ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਬਰਾਮਦ ਕੀਤਾ ਗਿਆ। ਇਸ ਸਬੰਧ ਵਿਚ ਪੁਲਸ ਨੂੰ ਸ਼ਿਕਾਇਤ ਭੇਜ ਕੇ ਦੋਵਾਂ ਖ਼ਿਲਾਫ ਥਾਣਾ ਸਿਟੀ ਵਿਖੇ ਜੇਲ੍ਹ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਲਗਾਤਾਰ ਮੋਬਾਈਲ ਬਰਾਮਦ ਹੋ ਰਹੇ ਹਨ ਅਤੇ ਕੁਝ ਦਿਨ ਪਹਿਲਾਂ ਵੀ ਇਕ ਹੋਰ ਹਵਾਲਾਤੀ ਨੇ ਮੋਬਾਇਲ ਰਾਹੀਂ ਆਪਣੇ ਕਿਸੇ ਸਾਥੀ ਨੂੰ ਵੀਡੀਓ ਕਾਲ ਕੀਤੀ ਅਤੇ ਬਾਅਦ ਵਿਚ ਇਸ ਵੀਡੀਓ ਕਾਲ ਦੀ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਕਾਂਡ 'ਚ ਸਨਸਨੀਖੇਜ਼ ਖੁਲਾਸਾ
ਤਾਜ਼ਾ ਮਾਮਲੇ ਵਿਚ ਪੁਲਿਸ ਵੱਲੋਂ ਦੋਵਾਂ ਹਵਾਲਾਤੀਆਂ ਖ਼ਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਹੈ। ਇਸ ਪੂਰੇ ਮਾਮਲੇ ਵਿਚ ਡੀਐੱਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਜੇਲ੍ਹ ਵਿਚ ਬੰਦ ਦੋ ਹਵਾਲਾਤੀਆਂ ਖ਼ਿਲਾਫ ਮੁਕੱਦਮਾ ਦਰਜ ਕੀਤਾ ਹੈ ਅਤੇ ਹੁਣ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : 12ਵੀਂ 'ਚ ਨੰਬਰ ਘੱਟ ਆਉਣ 'ਤੇ ਪਿਓ-ਪੁੱਤ ਵਿਚਾਲੇ ਝਗੜਾ, ਗੋਲੀਬਾਰੀ 'ਚ ਪਿਓ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8