ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲ, ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
Saturday, Aug 02, 2025 - 11:18 AM (IST)

ਗੁਰਦਾਸਪੁਰ (ਹਰਮਨ)-ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਵਿਚਲੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ ਔਰਤਾਂ ਨੂੰ ਆਪਣਾ ਸਮਾਨ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ 2 ਅਤੇ 3 ਅਗਸਤ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਪੁਰਾਣੇ ਬੱਸ ਅੱਡੇ ਗੁਰਦਾਸਪੁਰ ਵਿਖੇ ‘ਉਮੀਦ ਬਜ਼ਾਰ’ ਲਗਾਇਆ ਜਾ ਰਿਹਾ ਹੈ। ਇਸ ਉਮੀਦ ਬਜ਼ਾਰ ਵਿੱਚ ਜਿੱਥੇ ਸਵੈ-ਸਹਾਇਤਾ ਨਾਲ ਜੁੜੀਆਂ ਔਰਤਾਂ ਆਪਣੇ ਉਤਪਾਦ ਵਾਜਬ ਰੇਟਾਂ ਉੱਪਰ ਵੇਚਣਗੀਆਂ ਉੱਥੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਵਿਸ਼ੇਸ਼ ਸਟਾਲ ਲਗਾ ਕੇ ਆਪਣੇ ਖੇਤੀ ਉਤਪਾਦ ਵੇਚਣਗੇ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਉਮੀਦ ਬਜ਼ਾਰ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਦੱਸਿਆ ਕਿ ਉਮੀਦ ਬਜ਼ਾਰ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰਾ ਸਮਾਨ ਜ਼ਿਲ੍ਹੇ ਦੇ ਸਵੈ ਸਹਾਇਤਾ ਸਮੂਹਾਂ ਦੀਆਂ ਮਿਹਨਤੀ ਸਵਾਣੀਆਂ ਵੱਲੋਂ ਆਪਣੇ ਘਰਾਂ ਵਿੱਚ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਕੁਆਲਿਟੀ ਬਹੁਤ ਵਧੀਆ ਹੋਣ ਦੇ ਨਾਲ ਕੀਮਤਾਂ ਵੀ ਬਹੁਤ ਵਾਜਬ ਹਨ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਖੇਤੀ ਉਤਪਾਦਾਂ ਦੀ ਵਿੱਕਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦ ਬਜ਼ਾਰ ਦਾ ਸਮਾਂ ਮਿਤੀ 2 ਤੇ 3 ਅਗਸਤ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ ਅਤੇ ਬਜ਼ਾਰ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਪੰਘੂੜੇ ਤੇ ਖਾਣ-ਪੀਣ ਲਈ ਫੂਡ ਸਟਾਲ ਵੀ ਲਗਾਏ ਜਾਣਗੇ।
ਇਹ ਵੀ ਪੜ੍ਹੋ-ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਅੰਮ੍ਰਿਤਸਰ ਸਿਰਫ ਇਸ ਕੰਮ 'ਚ ਪਿੱਛੇ, ਲੋਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8