ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿ

Thursday, Oct 30, 2025 - 11:58 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿ

ਅੰਮ੍ਰਿਤਸਰ (ਸਰਬਜੀਤ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੇ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿੱਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਇਹ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਭਾਰਤ ਪਰਤੇਗਾ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News