ਪਾਕਿਸਤਾਨ 'ਚ ਵਿਸਾਖੀ ਮਨਾਉਣ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਾਪਸ, ਕਿਹਾ- 'ਮਨ ਨੂੰ ਬਹੁਤ ਖ਼ੁਸ਼ੀ ਮਿਲੀ'
Monday, Apr 22, 2024 - 01:58 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ)- ਖਾਲਸਾ ਸਾਜਣਾ ਦਿਵਸ 'ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ ਵਿਸਾਖੀ ਦਾ ਤਿਉਹਾਰ ਮਨਾ ਕੇ ਵਾਪਸ ਪਰਤਿਆ ਹੈ। ਜਿਸ ਦੌਰਾਨ ਸ਼ਰਧਾਲੂਆਂ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨ ਕਰਕੇ ਅੱਜ ਵਤਨ ਵਾਪਸ ਪਰਤੇ ਹਨ ਅਤੇ ਪਾਕਿਸਤਾਨ ਦੀ ਧਰਤੀ 'ਤੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਕੇ ਆਏ ਹਨ। ਉਨ੍ਹਾਂ ਕਿਹਾ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ ਕਿ ਸਾਨੂੰ ਵੀਜ਼ੇ ਦਿੱਤੇ ਗਏ ਅਤੇ ਉਹ ਖੁੱਲ੍ਹੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ। ਜਾਣਕਾਰੀ ਅਨੁਸਾਰ ਤਹਾਨੂੰ ਦੱਸ ਦੇਦੀਏ ਕਿ 13 ਅਪ੍ਰੈਲ ਨੂੰ ਇਹ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ। ਜਿਥੇ 2481 ਸ਼ਰਧਾਲੂਆਂ ਦਾ ਇਹ ਜਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਤੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਗਿਆ ਸੀ।
ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਇਸ ਮੌਕੇ ਜਥੇ ਨਾਲ ਗਏ ਪਟਿਆਲਾ ਦੇ ਇਕ ਸ਼ਰਧਾਲੂ ਜਿਸਦਾ ਨਾਂ ਜੰਗੀਰ ਸਿੰਘ 66 ਸਾਲਾ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ। ਜੰਗੀਰ ਸਿੰਘ ਪੰਜਾਬ ਪੁਲਸ ਤੋਂ ਰਿਟਾਇਰ ਸੀ। ਅੱਜ 2480 ਦੇ ਕਰੀਬ ਸ਼ਰਧਾਲੂ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪੁੱਜੇ। ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਟਾਰੀ-ਵਾਹਗਾ ਸਰਹੱਦ ਦੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜ਼ੇ ਲਗਾਏ ਜਾਣ ਤਾਂ ਜੋ ਹਰ ਕੋਈ ਦਰਸ਼ਨ ਦੀਦਾਰੇ ਕਰ ਸਕੇ।
ਇਹ ਵੀ ਪੜ੍ਹੋ- ਪਤੀ ਵੱਲੋਂ ਗਰਭਵਤੀ ਪਤਨੀ ਨੂੰ ਸਾੜ ਕੇ ਮਾਰਨ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ
ਇਸ ਮੌਕੇ ਵਾਹਗਾ ਬਾਰਡਰ ਤੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 13 ਅਪ੍ਰੈਲ ਨੂੰ 2481 ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਪਟਾਰੀ ਬਾਕਾ ਸਰਤਰਾਈ ਪਾਕਿਸਤਾਨ ਭੇਜਿਆ ਗਿਆ ਸੀ। ਜਿਹੜੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹਨਾਂ ਵਿੱਚੋਂ ਇੱਕ ਸ਼ਰਧਾਲੂ ਜਿਹਦਾ ਨਾਂ ਜੰਗੀਰ ਸਿੰਘ 66 ਸਾਲ ਜੋ ਪਟਿਆਲਾ ਦਾ ਰਹਿਣ ਵਾਲਾ ਹੈ, ਉਸਦੀ ਕੱਲ੍ਹ ਦੇਰ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਵੀ ਅੱਜ ਪਾਕਿਸਤਾਨ ਤੋਂ ਭਾਰਤ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8