ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ
Sunday, Aug 10, 2025 - 03:36 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਵਿਖੇ ਅੱਜ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ-ਝਗੜਾ ਹੋ ਗਿਆ। ਇਸ ਦੌਰਾਨ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਵਿਖੇ ਇੱਕ ਘਰ 'ਚ ਚੱਲ ਰਹੀ ਉਸਾਰੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੂਜੀ ਧਿਰ ਨਾਲ ਲੜਾਈ-ਝਗੜਾ ਹੋ ਗਿਆ।
ਇਸ ਦੌਰਾਨ ਇੱਕ ਧਿਰ ਨੇ ਦੂਜੇ ਧਿਰ 'ਤੇ ਗੋਲੀ ਚਲਾ ਦਿੱਤੀ ਅਤੇ ਵਿਅਕਤੀ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪਤਾ ਲੱਗਾ ਹੈ ਕਿ ਲੜਾਈ-ਝਗੜਾ ਕਰਨ ਵਾਲੇ ਆਪਸ ਵਿੱਚ ਸਕੇ ਰਿਸ਼ਤੇਦਾਰ ਹਨ। ਸੂਤਰਾਂ ਤੋਂ ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਕੁੱਝ ਬੰਦਿਆਂ ਨੂੰ ਫੜ੍ਹ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।