ਰੂਹ ਕੰਬਾਊ ਹਾਦਸੇ ’ਚ ਕਾਰ ਦੇ ਉੱਡੇ ਚੀਥੜੇ, ਚਾਲਕ ਦੀ ਦਰਦਨਾਕ ਮੌਤ

05/29/2023 4:55:03 AM

ਜਲੰਧਰ (ਮਹੇਸ਼, ਸੋਨੂੰ) : ਪਰਾਗਪੁਰ ਜੀ. ਟੀ. ਰੋਡ ’ਤੇ ਪਰਾਗਪੁਰ ਪੁਲਸ ਚੌਕੀ ਤੋਂ ਤਕਰੀਬਨ 2 ਕਿਲੋਮੀਟਰ ਦੀ ਦੂਰੀ ’ਤੇ ਸ਼ਹਿਰ ਵੱਲ ਜਾਂਦੇ ਸਮੇਂ ਨਾਰੰਗ ਸਟੋਰ ਨੇੜੇ ਟਰੱਕ ਨੰਬਰ ਐੱਮ. ਪੀ. 13 ਜੀ. ਬੀ. 5851 ਤੇ ਆਰਟਿਗਾ ਕਾਰ ਨੰ. ਪੀ. ਬੀ.10 ਬੀ. ਜ਼ੈੱਡ. 8124 ਦੀ ਟੱਕਰ ’ਚ ਕਾਰ ਚਾਲਕ ਦੀ ਮੌਤ ਹੋ ਗਈ ਤੇ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਖ਼ਬਰ ਵੀ ਪੜ੍ਹੋ : ਕੱਦ ਛੋਟਾ, ਹੌਸਲਾ ਪਹਾੜ ਜਿੱਡਾ, ਸਿਵਲ ਸਰਵਿਸਿਜ਼ ਪ੍ਰੀਲਿਮਸ ਦੀ ਪ੍ਰੀਖਿਆ ਦੇਣ ਪੁੱਜਾ ਸਭ ਤੋਂ ਛੋਟੇ ਕੱਦ ਦਾ ਉਮੀਦਵਾਰ

PunjabKesari

ਹਾਦਸੇ ਦੀ ਸੂਚਨਾ ਮਿਲਦੇ ਹੀ ਪਰਾਗਪੁਰ ਚੌਕੀ ਦੇ ਮੁਲਾਜ਼ਮ ਸੰਦੀਪ ਕੁਮਾਰ ਅਤੇ ਬਲਬੀਰ ਸਿੰਘ ਮੌਕੇ ’ਤੇ ਪਹੁੰਚੇ ਤੇ ਖੂਨ ਨਾਲ ਲੱਥਪੱਥ ਹਾਲਤ ’ਚ ਕਾਰ ਚਾਲਕ ਨੂੰ ਐਂਬੂਲੈਂਸ ਦਾ ਪ੍ਰਬੰਧ ਕਰ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹਾਦਸੇ ਨੂੰ ਦੇਖ ਕੇ ਲੱਗਦਾ ਹੈ ਕਿ ਟਰੱਕ ਅੱਗੇ ਜਾ ਰਿਹਾ ਸੀ ਅਤੇ ਪਿੱਛੇ ਤੋਂ ਆ ਰਹੀ ਕਾਰ ਉਸ ਦੇ ਹੇਠਲੇ ਹਿੱਸੇ ਦੇ ਅੰਦਰ ਵੜ ਗਈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਹ ਖ਼ਬਰ ਵੀ ਪੜ੍ਹੋ : ਮਨੁੱਖੀ ਤਸਕਰੀ ਤੇ ਜਾਅਲੀ ਏਜੰਟਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਦੱਸਿਆ ਜਾ ਰਿਹਾ ਹੈ ਕਿ ਉਹ ਫਿਲੌਰ ਨੇੜਲੇ ਪਿੰਡ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 40 ਤੋਂ 45 ਸਾਲ ਦੱਸੀ ਜਾ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਟਰੱਕ ਤੇ ਕਾਰ ਦੋਵਾਂ ਨੂੰ ਕਬਜ਼ੇ ’ਚ ਲੈ ਲਿਆ ਹੈ। ਪੁਲਸ ਵੱਲੋਂ ਦੇਰ ਰਾਤ ਤੱਕ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਸੀ ਤੇ ਕਾਰ ਚਾਲਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਾਇਆ ਜਾ ਰਿਹਾ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਘਟਨਾ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।


Manoj

Content Editor

Related News