ਪੰਜਾਬ 'ਚ ਦਿਨ ਚੜ੍ਹਦਿਆਂ ਹੀ ਰੂਹ ਕੰਬਾਊ ਵਾਰਦਾਤ, ਪਤੀ ਨੇ ਕੁਹਾੜੀ ਨਾਲ ਵੱਢ 'ਤੀ ਪਤਨੀ

05/29/2024 10:54:57 AM

ਬਠਿੰਡਾ : ਬਠਿੰਡਾ 'ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਪਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਗੋਪਾਲ ਨਗਰ ਵਿਖੇ ਅੱਜ ਦਿਨ ਚੜ੍ਹਦਿਆਂ ਹੀ ਇਕ ਪਤੀ ਨੇ ਬੇਰਹਿਮੀ ਨਾਲ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।

ਇਹ ਵੀ ਪੜ੍ਹੋ : ਚੋਣ ਪ੍ਰਚਾਰ ਲਈ ਅਬੋਹਰ ਪੁੱਜੇ CM ਮਾਨ ਬੋਲੇ, 'ਕਿਸੇ ਦੇ ਘਰ ਦਾ ਚੁੱਲ੍ਹਾ ਬੁਝਣ ਨਹੀਂ ਦਿਆਂਗੇ (ਵੀਡੀਓ)

ਗੁਆਂਢੀਆਂ ਨੇ ਦੱਸਿਆ ਕਿ ਇਨ੍ਹਾਂ ਦੇ ਘਰ ਕੋਈ ਬੰਦਾ ਆਉਂਦਾ ਸੀ, ਜਿਸ ਨੂੰ ਪਤੀ ਰੋਕਦਾ ਸੀ ਅਤੇ ਇਸ ਦੇ ਕਾਰਨ ਹੀ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕਾ ਗਗਨਦੀਪ ਕੌਰ ਦੀ ਭੈਣ ਨੇ ਦੱਸਿਆ ਕਿ ਦੋਹਾਂ ਪਤੀ-ਪਤਨੀ ਦਾ ਰੋਜ਼ਾਨਾ ਆਪਸ 'ਚ ਝਗੜਾ ਹੁੰਦਾ ਸੀ ਅਤੇ ਪਤੀ ਦਾ ਦੋਸ਼ ਸੀ ਕਿ ਉਸ ਦੀ ਪਤਨੀ ਘਰ ਬੰਦ ਸੱਦਦੀ ਹੈ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ’ਚ, ਮਨੀਸ਼ ਤਿਵਾੜੀ ਦੇ ਹੱਕ 'ਚ ਕੱਢਣਗੇ ਰੋਡ ਸ਼ੋਅ
ਗੁਆਂਢੀਆਂ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਇਨ੍ਹਾਂ ਦੇ ਘਰ ਇਕ ਵਿਅਕਤੀ ਆਇਆ ਸੀ, ਜਿਸ ਤੋਂ ਬਾਅਦ ਘਰ 'ਚ ਕਲੇਸ਼ ਵੱਧ ਗਿਆ ਅਤੇ ਪਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਕੈਨਾਲ ਦੇ ਐੱਸ. ਐੱਚ. ਓ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News