ਜਲੰਧਰ 'ਚ ਪਤੀ-ਪਤਨੀ ਨਾਲ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ, ਨੈਸ਼ਨਲ ਹਾਈਵੇਅ ਹੋ ਗਿਆ ਜਾਮ

06/11/2024 9:36:13 AM

ਜਲੰਧਰ (ਮਾਹੀ) : ਇੱਥੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਕਾਨਪੁਰ ਨੇੜੇ ਪਠਾਨਕੋਟ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਗਈ। ਇਸ ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀਂ ਹੋ ਗਿਆ, ਜਦੋਂ ਕਿ ਉਸ ਦੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਸ ਵੱਲੋਂ ਸਹੀ ਕਾਰਵਾਈ ਨਾ ਕਰਨ ’ਤੇ ਪੁਲਸ ਖ਼ਿਲਾਫ਼ ਧਰਨਾ ਲਾਇਆ ਗਿਆ, ਜਿਸ ਕਾਰਨ ਹਾਈਵੇਅ ’ਤੇ ਤਿੰਨ ਘੰਟੇ 3 ਕਿਲੋਮੀਟਰ ਤੱਕ ਜਾਮ ਲੱਗਾ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ, ਘੁੰਮਣ ਦਾ Plan ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਕਰਤਾਰਪੁਰ ਪਲਵਿੰਦਰ ਸਿੰਘ, ਐੱਸ. ਐੱਚ. ਓ. ਮਕਸੂਦਾਂ ਬਿਕਰਮ ਸਿੰਘ, ਐੱਸ. ਐੱਚ. ਓ. ਕਰਤਾਰਪੁਰ ਰਮਨਦੀਪ ਸਿੰਘ, ਸੀ. ਆਈ. ਏ. ਇੰਚਾਰਜ ਪੁਸ਼ਪ ਬਾਲੀ , ਡਿਊਟੀ ਅਫ਼ਸਰ ਜਤਿੰਦਰ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਧਰਨਾ ਖ਼ਤਮ ਕਰਵਾ ਕੇ ਆਵਾਜਾਈ ਸੁਚਾਰੂ ਕੀਤੀ। ਐੱਸ. ਐੱਚ. ਓ. ਮਕਸੂਦਾਂ ਬਿਕਰਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਅਮਨਦੀਪ ਕੌਰ ਪਤਨੀ ਹਰਦੀਪ ਸਿੰਘ, ਜ਼ਖਮੀ ਹਰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੱਲਾਂ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਪਤੀ-ਪਤਨੀ ਮੋਟਰਸਾਈਕਲ ’ਤੇ ਪਿੰਡ ਬੱਲਾਂ ਤੋਂ ਜਲੰਧਰ ਵਾਲੇ ਪਾਸੇ ਆ ਰਹੇ ਸਨ ਅਤੇ ਜਿਵੇਂ ਹੀ ਉਹ ਕਾਨਪੁਰ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੇ ਰੇਤ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਦੋਵੇਂ ਪਤੀ-ਪਤਨੀ ਮੋਟਰਸਾਈਕਲ ਸਮੇਤ ਟਿੱਪਰ ਹੇਠ ਆ ਗਏ।

ਇਹ ਵੀ ਪੜ੍ਹੋ : ਪੂਰੇ ਪਿੰਡ 'ਚ ਤੜਕੇ ਸਵੇਰੇ ਪਈਆਂ ਭਾਜੜਾਂ, ਘਰਾਂ ਅੰਦਰ ਵੜੀ ਪੰਜਾਬ ਪੁਲਸ, ਪੜ੍ਹੋ ਪੂਰੀ ਖ਼ਬਰ (ਵੀਡੀਓ)

ਔਰਤ ਪਰਮਜੀਤ ਕੌਰ ਟਿੱਪਰ ਦੇ ਟਾਇਰ ’ਚ ਫਸ ਗਈ, ਜਿਸ ਕਰ ਕੇ ਉਸ ਦੇ ਚਿਥੜੇ ਉੱਡ ਗਏ। ਟਿੱਪਰ ਚਾਲਕ ਮੌਕੇ ’ਤੇ ਟਿੱਪਰ ਛੱਡ ਕੇ ਫ਼ਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੌਰਾਨ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਇਨ੍ਹਾਂ ਦਾ ਪਰਿਵਾਰ ਮੌਕੇ ’ਤੇ ਪਹੁੰਚਿਆ, ਇਸ ਦੌਰਾਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਿੱਪਰ ਚਲਕ ਖ਼ਿਲਾਫ਼ ਕਾਰਵਾਈ ਕਰ ਕੇ ਉਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News