ਪੰਜਾਬ ''ਚ ਨੈਸ਼ਨਲ ਹਾਈਵੇਅ ''ਤੇ ਫ਼ੌਜ ਦੀ ਜੀਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੰਜ਼ਰ ਵੇਖ ਸਹਿਮੇ ਲੋਕ

Sunday, Aug 25, 2024 - 07:13 PM (IST)

ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਨੈਸ਼ਨਲ ਹਾਈਵੇਅ 44 'ਤੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ 'ਤੇ ਬੇਕਾਬੂ ਟਰੱਕ ਨੇ ਫ਼ੌਜ ਦੀ ਜੀਪ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੰਜ਼ਰ ਵੇਖ ਕੇ ਲੋਕ ਵੀ ਸਹਿਮ ਗਏ। ਉਥੇ ਹੀ ਗਨੀਮਤ ਇਹ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

PunjabKesari

ਫ਼ੌਜੀ ਜੀਪ ਦਾ ਡਰਾਈਵਰ ਅਤੇ ਬ੍ਰਿਗੇਡੀਅਰ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਦਸਾ ਦੁਪਹਿਰ 12.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਫੌਜ ਦੀ ਜੀਪ ਫਿਲੌਰ ਕੈਂਪ ਤੋਂ ਢੇਲੋਂ ਕੈਂਪ ਵੱਲ ਜਾ ਰਹੀ ਸੀ।

PunjabKesari

ਇਹ ਵੀ ਪੜ੍ਹੋ- NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News