ਪੰਜਾਬ 'ਚ ਤੇਜ਼ ਰਫ਼ਤਾਰ ਬੱਸ ਦਾ ਕਹਿਰ, ਔਰਤ ਦੀ ਦਰਦਨਾਕ ਮੌਤ

Monday, Sep 30, 2024 - 01:23 PM (IST)

ਪੰਜਾਬ 'ਚ ਤੇਜ਼ ਰਫ਼ਤਾਰ ਬੱਸ ਦਾ ਕਹਿਰ, ਔਰਤ ਦੀ ਦਰਦਨਾਕ ਮੌਤ

ਤਰਨਤਾਰਨ (ਰਮਨ)- ਤਰਨਤਾਰਨ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤਰਨਤਾਰਨ ਤੋਂ ਅੰਮ੍ਰਿਤਸਰ ਰੋਡ ਵਿਚਕਾਰ ਸਵਾਰੀਆਂ ਨਾਲ ਭਰੇ ਈ-ਰਿਕਸ਼ਾ ਨੂੰ ਅਣਪਛਾਤੀ ਤੇਜ਼ ਰਫ਼ਤਾਰ ਬੱਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ 'ਚ ਕਈ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ । ਜਦੋਂ ਲੋਕਾਂ ਵੱਲੋਂ ਜ਼ਖ਼ਮੀਆਂ ਨੂੰ ਹਸਪਤਾਲ ਲਿਆਇਆ ਜਾ ਰਿਹਾ ਸੀ ਤਾਂ ਇਕ ਔਰਤ ਹਰਜਿੰਦਰ ਕੌਰ ਨੇ ਜ਼ਖ਼ਮਾਂ ਦੀ ਤਾਬ ਨਾਲ ਚੱਲਦਿਆਂ ਰਸਤੇ 'ਚ ਹੀ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ

ਦੱਸਿਆ ਜਾ ਰਿਹਾ ਹੈ ਕਿ ਔਰਤ ਹਰਜਿੰਦਰ ਕੌਰ ਪੈਲਸ 'ਚ ਮਿਹਨਤ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਕਰਦੀ ਸੀ।  ਇਸ ਦੌਰਾਨ ਹਾਦਸੇ ਵਾਲੀ ਜਗ੍ਹਾ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News