ਤੇਜ਼ ਰਫ਼ਤਾਰ ਟਰਾਲੇ ਨੇ ਕੰਬਾਈਨ ਨੂੰ ਮਾਰੀ ਟੱਕਰ, ਉੱਪਰ ਬੈਠੇ ਨੌਜਵਾਨ ਦੀ ਥੱਲੇ ਡਿੱਗਣ ਨਾਲ ਹੋਈ ਮੌਤ

Friday, May 03, 2024 - 05:40 PM (IST)

ਤੇਜ਼ ਰਫ਼ਤਾਰ ਟਰਾਲੇ ਨੇ ਕੰਬਾਈਨ ਨੂੰ ਮਾਰੀ ਟੱਕਰ, ਉੱਪਰ ਬੈਠੇ ਨੌਜਵਾਨ ਦੀ ਥੱਲੇ ਡਿੱਗਣ ਨਾਲ ਹੋਈ ਮੌਤ

ਲੁਧਿਆਣਾ (ਰਾਜ) - ਡੇਹਲੋਂ ਬਾਈਪਾਸ ਦੇ ਕੋਲ ਇਕ ਤੇਜ਼ ਰਫ਼ਤਾਰ ਟ੍ਰਾਲੇ ਨੇ ਪਿੱਛੋਂ ਕੰਬਾਈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕੰਬਾਈਨ ਦੇ ਉੱਪਰ ਬੈਠੇ ਨੌਜਵਾਨ ਦੀ ਥੱਲੇ ਡਿੱਗ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਸ ਨੇ ਮ੍ਰਿਤਕ ਦੇ ਪਿਤਾ ਨਿਰਮਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਟ੍ਰਾਲਾ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਇਸ ਮਾਮਲੇ ਦੇ ਸਬੰਧ ਵਿਚ ਨਿਰਮਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਬੇਟਾ ਸਾਹਿਲਪ੍ਰੀਤ ਸਿੰਘ, ਡਰਾਈਵਰ ਕੁਲਵਿੰਦਰ ਸਿੰਘ ਦੇ ਨਾਲ ਕੰਬਾਈਨ ’ਤੇ ਬੈਠਾ ਹੋਇਆ ਸੀ। ਉਹ ਹੁਸ਼ਿਆਰਪੁਰ ਗਏ ਹੋਏ ਸਨ ਅਤੇ ਪਿੰਡ ਵਾਪਸ ਆ ਰਹੇ ਸਨ। ਜਦੋਂ ਉਹ ਡੇਹਲੋਂ ਬਾਈਪਾਸ ਕੋਲ ਪੁੱਜੇ ਤਾਂ ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਟ੍ਰਾਲੇ ਨੇ ਕੰਬਾਈਨ ਨੂੰ ਟੱਕਰ ਮਾਰ ਦਿੱਤੀ। ਉਸ ਟੱਕਰ ਕਾਰਨ ਉਸ ਦਾ ਬੇਟਾ ਸਾਹਿਲਪ੍ਰੀਤ ਕੰਬਾਈਨ ਤੋਂ ਉਛਲ ਕੇ ਥੱਲੇ ਡਿੱਗ ਗਿਆ ਅਤੇ ਉਸ ਦੇ ਸਿਰ ’ਤੇ ਡੂੰਘੀ ਸੱਟ ਲੱਗ ਗਈ। ਅਸੀਂ ਗੰਭੀਰ ਹਾਲਤ ਵਿਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ।

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News