ਪੰਜਾਬ ਪੁਲਸ ਵਲੋਂ 77 ਕਿੱਲੋ ਹੈਰੋਇਨ ਦੀ ਬਹੁਤ ਵੱਡੀ ਖੇਪ ਬਰਾਮਦ

Sunday, Aug 06, 2023 - 06:41 PM (IST)

ਪੰਜਾਬ ਪੁਲਸ ਵਲੋਂ 77 ਕਿੱਲੋ ਹੈਰੋਇਨ ਦੀ ਬਹੁਤ ਵੱਡੀ ਖੇਪ ਬਰਾਮਦ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ 4 ਕਥਿਤ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਕਾਊਂਟਰ ਇੰਟੈਲੀਜੈਂਸ ਵੱਲੋਂ 2 ਮਾਮਲਿਆਂ ਵਿਚ ਲਗਭਗ 77 ਕਿੱਲੋ ਹੈਰੋਇਨ ਅਤੇ 3 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਹੈਰੋਇਨ ਅਤੇ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਮੱਗਲਰਾਂ ਨੂੰ ਭੇਜੀ ਗਈ ਸੀ ਜੋ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਸਪਲਾਈ ਕੀਤੀ ਜਾਣੀ ਸੀ। 

ਇਹ ਵੀ ਪੜ੍ਹੋ : ਲੁਧਿਆਣਾ ’ਚ ਭਰਾ ਨੇ ਗੋਲ਼ੀਆਂ ਮਾਰ ਕੇ ਕੀਤਾ ਭੈਣ ਦਾ ਕਤਲ, ਵਾਰਦਾਤ ਤੋਂ ਬਾਅਦ ਖੁਦ ਪਹੁੰਚਿਆ ਥਾਣੇ

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਬਕਾਇਦਾ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਡੀ.ਜੀ.ਪੀ. ਵਲੋਂ  ਕੀਤੇ ਗਏ ਟਵੀਟ ਅਨੁਸਾਰ ਇਹ ਤਸਕਰ ਪੰਜਾਬ ਵਿਚ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਿਆਂ ਦੀ ਤਸਕਰੀ ਵਿਚ ਸਰਗਰਮੀ ਨਾਲ ਸ਼ਾਮਲ ਸਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News