ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ

Saturday, Apr 18, 2026 - 01:38 PM (IST)

ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ

ਜਲੰਧਰ (ਸੋਨੂੰ)- ਜਲੰਧਰ ਵਿਖੇ ਪਿੰਡ ਕਾਦੀਆਂ ਕਾਲਾ ਸੰਘਿਆਂ ਰੋਡ 'ਤੇ ਸਥਿਤ ਇਕ ਕਬਾੜ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਮੋਟਰਸਾਈਕਲ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਦੂਰੋਂ ਹੀ ਵਿਖਾਈ ਦੇ ਰਹੀਆਂ ਸਨ। ਅਸਮਾਨ 'ਚ ਧੂੰਏਂ ਦਾ ਸੰਘਣਾ ਗੁਬਾਰ ਉੱਠਿਆ। ਇਸ ਘਟਨਾ ਨਾਲ ਲੋਕਾਂ 'ਚ ਦਹਿਸ਼ਤ ਫੈਲ ਗਈ। ਲੋਕ ਜਾਨ ਬਚਾ ਕੇ ਘਟਨਾ ਸਥਾਨ ਤੋਂ ਦੂਰ ਹੋਏ ਅਤੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਪੰਜ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਪਰ ਅੱਗ ਭਿਆਨਕ ਹੋਣ ਕਾਰਨ ਫਾਇਰ ਵਿਭਾਗ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਝੁੱਗੀਆਂ ਵਾਲੇ ਕੁਝ ਪਰਿਵਾਰ ਵੀ ਉਥੇ ਰਹਿੰਦੇ ਹਨ, ਜਿਨ੍ਹਾਂ ਦਾ ਸਾਰਾ ਮਾਮਾਨ ਸੜ ਕੇ ਸੁਆਹ ਹੋ ਗਿਆ ਹੈ। 

PunjabKesari

ਇਹ ਵੀ ਪੜ੍ਹੋ:  ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਲੋਕਾਂ ਦਾ ਕਹਿਣਾ ਹੈ ਕਿ ਅੱਜ ਸਵੇਰੇ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ। ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਅਚਾਨਕ ਵੱਧ ਗਈ। ਗੋਦਾਮ ਨੇੜੇ ਰਹਿੰਦੇ ਇਕ ਘਰ ਦੇ ਵਿਅਕਤੀ ਨੇ ਦੱਸਿਆ ਕਿ ਇਸ ਘਟਨਾ 'ਚ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਜਵਾਹਰ ਦੀ ਫੈਕਟਰੀ ਹੈ ਅਤੇ ਇਸ ਘਟਨਾ ਵਿਚ ਉਸ ਦਾ ਘਰ ਵੀ ਅੱਗ ਦੀ ਲਪੇਟ 'ਚ ਆ ਕੇ ਸੁਆਹ ਹੋ ਗਿਆ।

PunjabKesari

ਇਹ ਵੀ ਪੜ੍ਹੋ:  ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਘਟਨਾ ਨੂੰ ਕੇ ਵਿਅਕਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਵੇਦ ਅਖ਼ਤਰ ਨੇ ਕਿਹਾ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਵੇਖਿਆ ਕਿ ਅੱਗ ਲੱਗਣ ਨਾਲ ਕਬਾੜ ਦੇ ਕੋਲ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ਉਤੇ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਪਰ ਫਾਇਰ ਬ੍ਰਿਗੇਡ ਦੀ ਟੀਮ ਇਕ ਘੰਟੇ ਦੇ ਬਾਅਦ ਪਹੁੰਚੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਦਾ ਮੁਲਾਂਕਣ ਕਰ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ:  Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News