ਗੁਰਦਾਸਪੁਰ ਜ਼ਿਲ੍ਹੇ ਦੇ ਇਕ ਨਿੱਜੀ ਹੋਟਲ ’ਚ ਲੱਗੀ ਭਿਆਨਕ ਅੱਗ

Monday, Jul 12, 2021 - 07:50 PM (IST)

ਗੁਰਦਾਸਪੁਰ ਜ਼ਿਲ੍ਹੇ ਦੇ ਇਕ ਨਿੱਜੀ ਹੋਟਲ ’ਚ ਲੱਗੀ ਭਿਆਨਕ ਅੱਗ

ਗੁਰਦਾਸਪੁਰ(ਸਰਬਜੀਤ)- ਸਥਾਨਕ ਕਾਲਜ ਰੋਡ ’ਤੇ ਸਥਿਤ ਇਕ ਬਰਗਰ ਬਣਾਉਣ ਵਾਲੇ ਰੈਸਟੋਰੈਂਟ ਦੀ ਪਹਿਲੀ ਮੰਜ਼ਿਲ ’ਤੇ ਅੱਗ ਲੱਗ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਨੂੰ ਸੂਚਿਤ ਕੀਤਾ। ਜਿਸ ਉਪਰੰਤ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਕਾਫੀ ਜੱਦੋ-ਜਹਿਦ ਕਰ ਕੇ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼, ਮੁੱਖ ਸਪਲਾਇਰ ਗ੍ਰਿਫ਼ਤਾਰ

ਇਸ ਸਬੰਧ ਵਿਚ ਹੋਟਲ ਮਾਲਕ ਰਣਜੀਤ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ 15 ਲੱਖ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਵੈਸ਼ਣੋ ਨਾਰਾਇਣ ਫਾਇਰ ਬਿ੍ਰਗੇਡ ਦੇ ਡਰਾਈਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਹੋਟਲ ’ਚ ਲੱਗੀ ਅੱਗ ਕਾਫੀ ਭਿਆਨਕ ਹੈ ਪਰ ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ 'ਚ ਨੌਜਵਾਨ ਦੀ ਤੈਰਦੀ ਲਾਸ਼ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼, ਪਿਆ ਚੀਕ-ਚਿਹਾੜਾ
ਇਸ ਸਬੰਧੀ ਮੌਕੇ 'ਤੇ ਪਹੁੰਚੇ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਮੰਡਲ ਦੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਸਾਡੀ ਬਿਜਲੀ ਸਰਕਟ ਨਾਲ ਅੱਗ ਨਹੀਂ ਲੱਗੀ ਹੈ। ਇਨਾਂ ਦੇ ਆਪਣੇ ਹੀ ਸਿਸਟਮ ਦੇ ਨਾਲ ਅੱਗ ਲੱਗਣ ਦੀ ਇਤਲਾਹ ਮਿਲੀ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਤਾਰਾਂ ਅਤੇ ਸਵਿੱਚ ਲਾਹ ਦਿੱਤੇ।  


author

Bharat Thapa

Content Editor

Related News