ਰਿਸ਼ਤੇਦਾਰਾਂ ਨੂੰ ਮਿਲ ਕੇ ਘਰ ਆ ਰਹੇ ਪਤੀ–ਪਤਨੀ ਨਾਲ ਵਾਪਰਿਆ ਹਾਸਦਾ, ਪਤਨੀ ਦੀ ਦਰਦਨਾਕ ਮੌਤ
Sunday, Feb 01, 2026 - 11:33 AM (IST)
ਝਬਾਲ(ਨਰਿੰਦਰ)– ਬੀਤੀ ਦੇਰ ਰਾਤ ਪਿੰਡ ਝਬਾਲ ਦੇ ਰਹਿਣ ਵਾਲੇ ਪਤੀ–ਪਤਨੀ ਨਾਲ ਗੱਗੋਬੂਹਾ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਨਵਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਸੋਨੂੰ, ਆਪਣੀ ਪਤਨੀ ਅੰਜੂ ਦੇ ਨਾਲ ਮੋਟਰਸਾਈਕਲ ’ਤੇ ਰਿਸ਼ਤੇਦਾਰਾਂ ਨੂੰ ਮਿਲ ਕੇ ਆਪਣੇ ਪਿੰਡ ਝਬਾਲ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਰਸਤੇ ਵਿੱਚ ਗੱਗੋਬੂਹਾ ਨੇੜੇ ਸਾਹਮਣੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ’ਤੇ ਡਿੱਗ ਪਏ। ਇਸ ਦੌਰਾਨ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਚਾਰ ਪਹੀਆ ਗੱਡੀ ਸੜਕ ’ਤੇ ਡਿੱਗੀ ਅੰਜੂ ਦੇ ਸਿਰ ਉੱਪਰੋਂ ਲੰਘ ਗਈ, ਜਿਸ ਨਾਲ ਅੰਜੂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ
ਹਾਦਸੇ ਵਿੱਚ ਪਤੀ ਨਵਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਤੋਂ ਥਾਣੇਦਾਰ ਜਤਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੇ ਮ੍ਰਿਤਕ ਅੰਜੂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
