ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

Tuesday, Oct 31, 2023 - 06:35 PM (IST)

ਬਟਾਲਾ (ਸਾਹਿਲ): ਲੰਡਨ ’ਚ ਪਤੀ ਵਲੋਂ ਪਤਨੀ ਦੇ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਭਰੇ ਮਨ ਨਾਲ ਮ੍ਰਿਤਕ ਦੀ ਮਾਂ ਮਧੂ ਬਾਲਾ ਪਤਨੀ ਸਵ. ਤਰਲੋਕ ਚੰਦ ਵਾਸੀ ਪਿੰਡ ਜੋਗੀ ਚੀਮਾ, ਨੇੜੇ ਕਾਦੀਆਂ ਨੇ ਦੱਸਿਆ ਮੇਰੀ 19 ਸਾਲਾ ਧੀ ਮਹਿਕ ਸ਼ਰਮਾ ਦਾ ਵਿਆਹ ਬੀਤੀ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਬੀਤੀ 20 ਨਵੰਬਰ 2022 ਨੂੰ ਮੇਰੀ ਧੀ ਸਟੱਡੀ ਵੀਜ਼ਾ ’ਤੇ ਲੰਡਨ ਦੇ ਸ਼ਹਿਰ ਕੋਇਰੋਡੋਨ ’ਚ ਚਲੀ ਗਈ ਸੀ ਅਤੇ ਉਪਰੰਤ ਮੇਰਾ ਜਵਾਈ ਵੀ ਸਪਾਊਸ ਵੀਜ਼ਾ ’ਤੇ ਮੇਰੀ ਕੁੜੀ ਕੋਲ ਚਲਾ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ

ਮਧੂ ਬਾਲਾ ਨੇ ਅੱਗੇ ਦੱਸਿਆ ਕਿ ਮੇਰੀ ਧੀ ਨੇ ਆਪਣਾ ਸਟੱਡੀ ਵੀਜ਼ਾ, ਵਰਕ ਪਰਮਿਟ 'ਚ ਤਬਦੀਲ ਕਰਵਾ ਲਿਆ ਸੀ ਤੇ ਉਹ ਫ਼ੈਬੂਲਸ ਹੋਮ ਕੇਅਰ ਲਿਮਿਟਡ 'ਚ ਕੇਅਰ ਟੇਕਰ ਦੀ ਨੌਕਰੀ ਕਰ ਰਹੀ ਸੀ।ਉਕਤ ਔਰਤ ਨੇ ਕਥਿਤ ਤੌਰ ’ਤੇ ਦੋਸ਼ ਲਗਾਉਂਦਿਆਂ ਅੱਗੇ ਦੱਸਿਆ ਕਿ ਲੰਡਨ ਜਾਣ ਉਪਰੰਤ ਮੇਰਾ ਜਵਾਈ ਅਕਸਰ ਮੇਰੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਉਸ ਦੱਸਿਆ ਕਿ ਮੈਂ ਆਪਣੀ ਕੁੜੀ ਨੂੰ ਪਿਛਲੇ ਦੋ ਦਿਨਾਂ ਤੋਂ ਫੋਨ ਕਰ ਰਹੀ ਸੀ, ਪਰ ਮੇਰਾ ਉਸ ਨਾਲ ਸੰਪਰਕ ਨਹੀਂ ਹੋ ਸੀ ਰਿਹਾ, ਜਿਸ ’ਤੇ ਬਾਅਦ 'ਚ ਲੰਡਨ ਤੋਂ ਮੈਨੂੰ ਫੋਨ ਆਇਆ ਆਈ ਕਿ ਤੁਹਾਡੀ ਧੀ ਦੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਲਖਬੀਰ ਲੰਡਾ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ ਮੰਗੀ ਫ਼ਿਰੌਤੀ, ਕਿਹਾ-20 ਲੱਖ ਦੇ ਨਹੀਂ ਤਾਂ ਮਾਰਿਆ ਜਾਵੇਂਗਾ

ਮਧੂ ਬਾਲਾ ਨੇ ਕਥਿਤ ਤੌਰ ’ਤੇ ਆਰੋਪ ਲਗਾਉਂਦਿਆਂ ਦੱਸਿਆ ਕਿ ਉਸਦੇ ਜਵਾਈ ਨੇ ਇਹ ਕਤਲ ਕੀਤਾ ਹੈ। ਪੀੜਤ ਮਾਂ ਨੇ ਕੇਂਦਰ ਸਰਕਾਰ ਸਮੇਤ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਉਸ ਦੀ ਧੀ ਮਹਿਕ ਸ਼ਰਮਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ। ਦੂਜੇ ਪਾਸੇ ਐੱਸ.ਐੱਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਪਰਿਵਾਰਿਕ ਮੈਂਬਰਾਂ ਨੂੰ ਜੋ ਵੀ ਸੰਭਵ ਮਦਦ ਹੋਵੇਗੀ ਕੀਤੇ ਜਾਣ, ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ-ਕਦੇ ਨਸ਼ੇ ਦੇ ਟੀਕਿਆਂ ਨਾਲ ਵਿੰਨ੍ਹ ਲਿਆ ਸੀ ਸਰੀਰ, ਹੁਣ ਪ੍ਰਾਪਤ ਕੀਤਾ ਆਈਕਨ ਆਫ਼ ਇੰਡੀਆ ਐਵਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News