Punjab: ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ ''ਚ ਬਦਲੀਆਂ! ਪਤੰਗ ਉਡਾਉਂਦੇ ਜਵਾਕ ਨਾਲ ਵਾਪਰ ਗਿਆ ਭਾਣਾ
Wednesday, Dec 31, 2025 - 02:08 PM (IST)
ਗੁਰਦਾਸਪੁਰ /ਬਟਾਲਾ (ਗੁਰਪ੍ਰੀਤ ਸਿੰਘ)- ਬਟਾਲਾ ਵਿਚ ਇੱਕ ਛੇ ਸਾਲਾ ਬੱਚਾ ਪਤੰਗ ਉਡਾਉਂਦਿਆਂ ਘਰ ਦੀ ਦੂਜੀ ਮੰਜਿਲ ਤੋਂ ਗਲੀ ਵਿਚ ਡਿੱਗ ਗਿਆ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਬੱਚੇ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਦੀ ਜ਼ੇਰੇ ਇਲਾਜ ਮੌਤ ਹੋ ਗਈ ਹੈ। ਇਸ ਘਟਨਾ ਨਾਲ ਬਟਾਲਾ ਦੇ ਮੁਹੱਲਾ ਬੈਂਕ ਕਾਲੋਨੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਆਗਿਆਪਾਲ ਸਿੰਘ ਵੱਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਬੱਚੇ ਦੇ ਦਲਬੀਰ ਸਿੰਘ ਵਾਸੀ ਬੈਂਕ ਕਾਲੋਨੀ ਬਟਾਲਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਸ ਦਾ ਛੇ ਸਾਲਾ ਪੁੱਤਰ ਆਗਿਆਪਾਲ ਸਿੰਘ ਘਰ ਦੀ ਦੂਜੀ ਮੰਜ਼ਿਲ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਉਹ ਹੇਠਾਂ ਗਲੀ ਵਿਚ ਡਿੱਗ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ High Alert! ਚੱਪੇ-ਚੱਪੇ 'ਤੇ ਪੁਲਸ ਤਾਇਨਾਤ, ਨਵੇਂ ਸਾਲ ਨੂੰ ਲੈ ਕੇ ਹੋਏ ਮਹਤੱਵਪੂਰਨ ਬਦਲਾਅ
ਉਸ ਨੇ ਦੱਸਿਆ ਕਿ ਜ਼ਖ਼ਮੀ ਬੱਚੇ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਵੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਸੀ। ਉਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਉਸ ਦੇ ਪੁੱਤਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਨਵੇਂ ਸਾਲ ਦੌਰਾਨ ਬੱਚੇ ਆਗਿਆਪਾਲ ਦੀ ਮੌਤ ਦੇ ਨਾਲ ਜਿੱਥੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ, ਉੱਥੇ ਮੁਹੱਲਾ ਬੈਂਕ ਕਾਲੋਨੀ ਦੇ ਵਾਸੀ ਵੀ ਸੋਗ ਵਿੱਚ ਡੁੱਬੇ ਹੋਏ ਹਨ। ਜ਼ਿਕਰਯੋਗ ਹੈ ਕਿ ਮ੍ਰਿਤਕ ਆਗਿਆਪਾਲ ਦੂਸਰੀ ਕਲਾਸ ਵਿਚ ਪੜ੍ਹਦਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
