ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

Saturday, May 04, 2024 - 06:25 PM (IST)

ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

ਅੰਮ੍ਰਿਤਸਰ- ਪੰਜਾਬ ਵਿੱਚ ਲੱਗੇ ਚੋਣ ਜ਼ਾਬਤਾ  ਦੌਰਾਨ 50 ਹਜ਼ਾਰ ਤੋਂ ਵੱਧ ਦੀ ਨਕਦੀ ਲੈ ਕੇ ਚੱਲਣ ਲਈ ਆਪਣੇ ਕੋਲ  ਦਸਤਾਵੇਜ਼ ਹੋਣੇ ਚਾਹੀਦੇ ਹਨ ਪਰ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ 2 ਨੌਜਵਾਨ ਕੋਲੋਂ 1 ਲੱਖ 19 ਹਜ਼ਾਰ ਰੁਪਏ ਕੈਸ਼ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਕੋਈ ਵੀ ਦਸਤਾਵੇਜ ਪੇਸ਼ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਵੱਲੋਂ ਇਸ ਕੈਸ਼ ਨੂੰ ਜ਼ਬਤ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਦੌਰਾਨ ਪੰਜਾਬ ਪੁਲਸ ਵੱਲੋਂ ਜਗ੍ਹਾ-ਜਗ੍ਹਾ 'ਤੇ ਆਮ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 50 ਹਜ਼ਾਰ ਤੋਂ ਵੱਧ ਦਾ ਕੈਸ਼ ਨਾ ਲਜਾਇਆ ਜਾਵੇ ਜੇਕਰ ਇਸ ਤੋਂ ਜ਼ਿਆਦਾ ਕੈਸ਼ ਲਿਜਾਇਆ ਗਿਆ ਤਾਂ ਦਸਤਾਵੇਜ਼ ਨਾਲ-ਨਾਲ ਰੱਖਣ। 

ਇਹ ਵੀ ਪੜ੍ਹੋ- ਚੋਣ ਡਿਊਟੀ ’ਚ ਰੁੱਝੇ ਸਾਢੇ 5 ਹਜ਼ਾਰ ਅਧਿਆਪਕ, ਸਿੱਖਿਆ ਵਿਭਾਗ ਦੀ ਦਾਖ਼ਲਾ ਮੁਹਿੰਮ ਪਈ ਮੱਠੀ

ਇਸ ਦੌਰਾਨ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਪੁਲਸ ਅਧਿਕਾਰੀਆਂ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਵੱਲੋਂ 01 ਲੱਖ 19 ਹਜ਼ਾਰ ਨੌਜਵਾਨਾਂ ਤੋਂ ਬਰਾਮਦ ਕੀਤਾ ਗਿਆ।  ਪੁਲਸ ਅਧਿਕਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਕੋਲੋਂ ਦਸਤਾਵੇਜ ਮੰਗੇ ਗਏ ਸਨ ਪਰ ਦਸਤਾਵੇਜ਼ ਨਾ ਪੇਸ਼ ਕਰਨ ਨੂੰ ਲੈ ਕੇ ਹੁਣ ਇਨ੍ਹਾਂ ਦਾ  ਕੈਸ਼ ਜਮ੍ਹਾ ਕਰ ਲਿਆ ਜਾਵੇਗਾ। ਅੱਗੇ ਬੋਲਦੇ ਹੋਏ ਪੁਲਸ ਅਧਿਕਾਰੀ ਨੇ ਕਿਹਾ ਕਿ ਅਸੀਂ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਜੋ ਵੀ ਕੈਸ਼ ਉਨ੍ਹਾਂ ਕੋਲ ਬਰਾਮਦ ਹੋਇਆ  ਹੈ ਇਸ ਬਾਰੇ ਵੀ ਸਾਰੀ ਜਾਣਕਾਰੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ 'ਚ ਸ਼ਾਮਲ

ਇੱਥੇ ਦੱਸਣ ਯੋਗ ਹੈ ਕਿ ਚੋਣ ਕਮਿਸ਼ਨਰ ਵੱਲੋਂ ਪੰਜਾਬ ਅਤੇ ਪੰਜਾਬ ਦੇ ਬਾਹਰ ਦੇ ਸੂਬਿਆਂ ਦੇ ਵਿੱਚ ਪੈਸੇ ਦੀ ਜ਼ਿਆਦਾ ਅਮਾਊਂਟ ਨਾਲ ਲੈ ਕੇ ਜਾਣ ਨੂੰ ਲੈ ਕੇ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ।  ਇਸੇ ਕਰਕੇ ਹੀ ਪੁਲਸ ਅਧਿਕਾਰੀਆਂ ਵੱਲੋਂ ਹੁਣ ਕੈਸ਼ ਨਾਲ ਲੈ ਕੇ ਜਾਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਪੁਲਸ ਕੋਈ ਧਾਰਾ ਲਗਾ ਕੇ ਕਾਰਵਾਈ ਕਰਦੀ ਹੈ ਜਾਂ ਨਹੀਂ। ਇਹ ਨੌਜਵਾਨ ਆਪਣੇ ਦਸਤਾਵੇਜ ਪੇਸ਼ ਕਰਦੇ ਹਨ ਜਾਂ ਨਹੀਂ ਇਹ ਤਾਂ ਸਮਾਂ ਦੱਸੇਗਾ ਪਰ ਪੁਲਸ ਵੱਲੋਂ ਇਸ ਕੈਸ਼ ਨੂੰ ਜਮ੍ਹਾ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News