ਵਰ੍ਹਦੇ ਮੀਂਹ ''ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ''ਚ ਨਤਮਸਤਕ ਹੋਈ ਸੰਗਤ, ਦੇਖੋ ਅਲੌਕਿਕ ਤਸਵੀਰਾਂ
Thursday, Jun 26, 2025 - 11:58 AM (IST)

ਅੰਮ੍ਰਿਤਸਰ (ਬਿਊਰੋ)- ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਗਿਆ ਹੈ। ਜਲੰਧਰ, ਅੰਮ੍ਰਿਤਸਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ ਪੈ ਰਿਹਾ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਅੱਜ ਸਵੇਰੇ ਤੜਕਸਾਰ ਤੋਂ ਹੀ ਅੰਮ੍ਰਿਤਸਰ ਸ਼ਹਿਰ 'ਚ ਹੋ ਰਹੀ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਲੰਬੇ ਸਮੇਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ ਹੋ ਗਏ : ਭਗਵੰਤ ਮਾਨ
ਬਾਰਿਸ਼ ਦੇ ਨਾਲ ਜਿੱਥੇ ਮੌਸਮ ਵਿੱਚ ਠੰਡਕ ਆਈ ਹੈ, ਉੱਥੇ ਹੀ ਗੁਰੂ ਘਰਾਂ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸ਼ਰਧਾ 'ਚ ਕੋਈ ਘਾਟ ਨਹੀਂ ਆਈ। ਸ੍ਰੀ ਦਰਬਾਰ ਸਾਹਿਬ ਵਿਖੇ ਵਰ੍ਹਦੇ ਮੀਂਹ ਵਿਚ ਸ਼ਰਧਾਲੂ ਨਤਮਸਤਕ ਹੋਣ ਪੁੱਜ ਰਹੇ ਹਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਗੁਰਪਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੀ ਸਵੇਰ ਤੋਂ ਹੀ ਸੰਗਤ ਦਾ ਆਉਣਾ-ਜਾਣ ਲਗਾਤਾਰ ਜਾਰੀ ਰਹੀ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਬਾਰਿਸ਼ ਦੇ ਬਾਵਜੂਦ ਲੋਕ ਗੁਰਦੁਆਰਾ ਸਾਹਿਬ ਆ ਕੇ ਨਤਮਸਤਕ ਹੋ ਰਹੇ ਹਨ। ਇਹ ਨਜ਼ਾਰੇ ਸਾਫ਼ ਦਰਸਾਉਂਦੇ ਹਨ ਕਿ ਮੌਸਮ ਚਾਹੇ ਜਿਹੋ ਜਿਹਾ ਵੀ ਹੋਵੇ, ਸੰਗਤਾਂ ਦੀ ਗੁਰੂ ਘਰ ਨਾਲ ਆਸਥਾ ਅਟੁੱਟ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਿਸ਼ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਗੁਰੂ ਘਰ ਦੇ ਅੰਦਰ ਅਤੇ ਬਾਹਰ ਸ਼ਮਿਆਨੇ ਲਗਾਏ ਗਏ ਹਨ ਤਾਂ ਜੋ ਬਾਰਿਸ਼ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਪਰਿਕਰਮਾ ਦੇ ਵਿੱਚ ਵੀ ਜਗ੍ਹਾ-ਜਗ੍ਹਾ 'ਤੇ ਸ਼ਮਿਆਨੇ ਲਗਾ ਕੇ ਬਾਰਿਸ਼ ਤੋਂ ਬਚਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਲੰਗਰ ਹਾਲ 'ਚ ਵੀ ਸਵੇਰ ਤੋਂ ਹੀ ਚਾਹ ਅਤੇ ਸਦਾ ਵਰਤੋਂ ਵਾਲਾ ਲੰਗਰ ਉਪਲੱਬਧ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਵੀ ਪੂਰੀ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਬਾਰਿਸ਼ ਦੇ ਵਿਚਕਾਰ ਵੀ ਉਹ ਸੰਗਤ ਦੀ ਸਹੂਲਤ ਲਈ ਲਗਾਤਾਰ ਤੈਨਾਤ ਰਹੇ ਅਤੇ ਹਰ ਪੱਖੋਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ।
ਇਹ ਵੀ ਪੜ੍ਹੋ: ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e