ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

Tuesday, Jan 27, 2026 - 06:44 PM (IST)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ(ਸਰਬਜੀਤ)- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਹਾਜ਼ਰੀ ਭਰੀ।

ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਮਾਮਲਾ: SGPC ਰਿਕਾਰਡ ਦੇਣ ਲਈ ਤਿਆਰ, ਸਕੱਤਰ ਪ੍ਰਤਾਪ ਸਿੰਘ ਦਾ ਬਿਆਨ

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। 

ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦਾ ਜੀਵਨ ਗੁਰੂ ਭਰੋਸੇ ਦੀ ਮਿਸਾਲ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ’ਤੇ ਪ੍ਰਕਾਸ਼ ਕਰਵਾਉਣ ਦੀ ਸੇਵਾ ਕੀਤੀ। ਬਾਬਾ ਦੀਪ ਸਿੰਘ ਜੀ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸੇ ਦੌਰਾਨ ਸਜੇ ਧਾਰਮਿਕ ਦੀਵਾਨਾਂ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 181 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

ਸਮਾਗਮਾਂ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ  ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਹਾਜ਼ਰੀ ਭਰੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News