'ਭਾਰਤ ਬੰਦ' ਨੂੰ ਲੈ ਕੇ ਸਰਹੱਦੀ ਖ਼ੇਤਰ ਅੰਦਰ ਪਈ ਸੁੰਨਸਾਨ, ਵੱਡੀ ਗਿਣਤੀ 'ਚ ਦੁਕਾਨਾਂ ਬੰਦ

02/16/2024 1:26:34 PM

ਗੁਰਦਾਸਪੁਰ/ਦੀਨਾਨਗਰ(ਹਰਜਿੰਦਰ ਸਿੰਘ ਗੌਰਾਇਆ)- ਸੰਯੁਕਤ ਕਿਸਾਨ ਮੋਰਚਾ ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ ਨੂੰ ਲੈ ਦਿੱਤੇ ਸੱਦੇ ਅਨੁਸਾਰ ਗੁਰਦਾਸਪੁਰ ਸਮੇਤ ਸਰਹੱਦੀ ਖੇਤਰ ਦੇ ਇਲਾਕੇ ਦੀਨਾਨਗਰ, ਦੌਰਾਗਲਾ, ਬਹਿਰਾਮਪੁਰ, ਨਰੋਟ ਸਿੰਘ ਜੈਮਲ ਸਮੇਤ ਤਾਰਗੜ, ਧਾਰੀਵਾਲ ਆਦਿ ਇਲਾਕੇ ਅੰਦਰ ਭਾਰਤ ਬੰਦ ਦੀ ਕਾਲ ਨੂੰ ਪੂਰਨ ਹੰਗਾਰਾ ਵੇਖਣ ਨੂੰ ਮਿਲ ਰਿਹਾ ਹੈ। ਇਸੇ ਨਾਲ ਜੇਕਰ ਪੈਟਰੋਲ ਪੰਪਾਂ ਦੀ ਗੱਲ ਕੀਤੀ ਜਾਵੇ ਤਾਂ ਕੁੱਝ ਥਾਵਾਂ ਤੇ ਪੈਟਰੋਲ ਪੰਪਾਂ ਵੀ ਬੰਦ ਮਿਲ ਰਹੇ ਹਨ ਪਰ ਰੋਜ਼ਾਨਾ ਲੋੜਵੰਦ ਦੁਕਾਨਾਂ ਮੈਡੀਕਲ ਸਟੋਰ, ਸ਼ਬਜੀਆਂ ਵਾਲੀ ਦੁਕਾਨ ਸਮੇਤ ਡੇਅਰੀ ਫਾਰਮ ਆਮ ਦਿਨਾਂ ਦੀ ਤਰ੍ਹਾਂ ਖੁੱਲੇ ਹਨ। ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਹੋਣ ਕਾਰਨ ਆਮ ਲੋਕ ਨੂੰ ਰੋਜ਼ਾਨਾ ਦੀ ਤਰਾਂ ਜ਼ਰੂਰੀ ਕੰਮਕਾਰ 'ਤੇ ਆਉਣ ਜਾਣ 'ਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : 'ਭਾਰਤ ਬੰਦ' ਦੀ ਕਾਲ ਦੌਰਾਨ ਗੁਰਦਾਸਪੁਰ ਰਿਹਾ ਮੁਕੰਮਲ ਬੰਦ, ਬੱਬਰੀ ਬਾਈਪਾਸ 'ਤੇ ਲਾਇਆ ਵਿਸ਼ਾਲ ਧਰਨਾ

ਦੂਜੇ ਪਾਸੇ ਇਸ ਸੰਬੰਧੀ ਗੱਲਬਾਤ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸਤਿਬੀਰ ਸਿੰਘ ਸੁਲਤਾਨੀ ਅਤੇ ਕੇਂਦਰੀ ਟਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਬੈਂਸ ਦੀ ਅਗਵਾਈ ਹੇਠਾਂ ਸਰਹੱਦੀ ਖੇਤਰ ਦੇ ਕਸਬਾ ਬਹਿਰਾਮਪੁਰ ਤੋਂ ਇਕ ਮੋਟਰਸਾਈਕਲ ਮਾਰਚ ਸ਼ੁਰੂ ਕੀਤਾ ਗਿਆ, ਜੋ ਇਲਾਕੇ ਦੇ ਕਰੀਬ 25 ਪਿੰਡਾਂ ਤੋਂ ਹੁੰਦਾ ਹੋਇਆ ਮੁੜ ਪਿੰਡ ਸੁਲਤਾਨੀ ਵਿਖੇ ਸਮਾਮਤ ਹੋਵੇਗਾ। ਦੀਨਾਨਗਰ ਸ਼ਹਿਰ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਵਾਇਸ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠਾਂ ਜਥੇਬੰਦੀ ਦੇ ਆਗੂ ਵੱਲੋਂ ਜੋ ਦੁਕਾਨਦਾਰ ਵੱਲੋਂ ਦੁਕਾਨਾਂ ਖੋਲ੍ਹੀਆਂ ਗਈਆਂ ਸਨ, ਉਨ੍ਹਾਂ ਨੂੰ ਬੰਦ ਕਰਵਾਇਆ ਗਿਆ ਹੈ ।

ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ

 

ਇਸ ਮੌਕੇ ਗੁਰਦਾਸਪੁਰ ਬਾਈਪਾਸ 'ਤੇ ਕਿਸਾਨਾਂ ਵੱਲੋ ਵਿਸ਼ਾਲ ਧਰਨਾ ਵੀ ਦਿੱਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਦੂਜੇ ਪਾਸੇ ਪੁਲਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਨੂੰ ਲੈ ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ । ਇਸ ਮੌਕੇ ਥਾਣਾ ਮੁੱਖੀ ਦੀਨਾਨਗਰ ਮਨਦੀਪ ਸੰਲਗੋਰਤਾ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਇਲਾਕੇ ਅੰਦਰ ਪੂਰੀ ਤਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਦੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੋਈ ਗਲਤ ਹਰਕਤ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ । ਵਿਆਹ ਸ਼ਾਦੀ ਸਮੇਤ ਹੋਰ ਜ਼ਰੂਰੀ ਕੰਮਕਾਰ ਵਾਲੇ ਵਾਹਨਾਂ ਨੂੰ ਪੂਰੀ ਤਾਂ ਸੁਰੱਖਿਅਤ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਪੁਲਸ ਫੋਰਸਾਂ ਦੀਆ ਟੀਮਾਂ ਗਸ਼ਤ ਕਰ ਰਹੀਆਂ ਹਨ। ਇਸੇ ਤਰ੍ਹਾਂ ਹੀ ਕਸਬਾ ਧਾਰੀਵਾਲ ਵਿਚ ਸਫਾਈ ਸੇਵਕਾਂ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan