ਹੁਣ ਨਹੀਂ ਬਖ਼ਸ਼ੇ ਜਾਣਗੇ ਨਸ਼ਾ ਸਮੱਗਲਰ, ਡਰੱਗ ਮਾਫ਼ੀਆ ਖ਼ਿਲਾਫ਼ ਸ਼ੁਰੂ ਹੋਵੇਗੀ ਵੱਡੇ ਪੱਧਰ ’ਤੇ ਕਾਰਵਾਈ
Tuesday, Jun 25, 2024 - 11:06 AM (IST)
ਕਪੂਰਥਲਾ (ਭੂਸ਼ਣ)-ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਸੂਬੇ ਨੂੰ ਪੂਰੀ ਤਰ੍ਹਾਂ ਨਾਲ ਨਸ਼ਿਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਜ਼ਿਲ੍ਹੇ ਦੇ ਸਮੂਹ ਸੰਵੇਦਨਸ਼ੀਲ ਪਿੰਡਾਂ ’ਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ, ਜਿੱਥੇ ਨਸ਼ਾ ਮਾਫ਼ੀਆ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ। ਇਨ੍ਹਾਂ ਪਿੰਡਾਂ ਵਿਚੋਂ ਜਿੱਥੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਦਿਨ-ਰਾਤ ਹਾਜ਼ਰ ਰਹਿਣਗੀਆਂ, ਉੱਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਇਲਾਜ ਲਈ ਹਰ ਸੰਭਵ ਯਤਨ ਕਰਨਗੀਆਂ ਤਾਂ ਜੋ ਇਨ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰ ਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।
ਇਹ ਗੱਲਾਂ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦਾ ਸੁਫ਼ਨਾ ਪੰਜਾਬ ਨੂੰ ਨਸ਼ਾ ਮਾਫ਼ੀਆ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦਾ ਹੈ, ਜਿਸ ਲਈ ਸੂਬੇ ਭਰ ’ਚ ਨਵੇਂ ਐਕਸ਼ਨ ਪਲਾਨ ’ਤੇ ਕੰਮ ਕੀਤਾ ਗਿਆ ਹੈ, ਜਿਸ ਤਹਿਤ ਪੁਲਸ ਅਤੇ ਸਿਵਲ ਪ੍ਰਸ਼ਾਸਨ ਮਿਲ ਕੇ ਨਸ਼ੇ ਦੇ ਖ਼ਾਤਮੇ ਲਈ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- ਨੰਗਲ 'ਚ ਵੱਡੀ ਵਾਰਦਾਤ: ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ
ਇਸ ਤਹਿਤ ਕਪੂਰਥਲਾ ਪੁਲਸ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਨਵੀਂ ਰਣਨੀਤੀ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਵੀਰਵਾਰ ਤੋਂ ਪੂਰੇ ਜ਼ਿਲ੍ਹੇ ਵਿਚ ਨਵੀਂ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਡੀ. ਸੀ. ਅਮਿਤ ਕੁਮਾਰ ਪੰਚਾਲ ਕਪੂਰਥਲਾ ਸਾਂਝੇ ਤੌਰ ’ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਐੱਸ. ਪੀ. (ਡੀ) ਕਪੂਰਥਲਾ ਤੇਜਵੀਰ ਸਿੰਘ ਹੁੰਦਲ, ਡੀ. ਐੱਸ. ਪੀ. (ਡੀ) ਗੁਰਮੀਤ ਸਿੰਘ ਅਤੇ ਡੀ. ਐੱਸ. ਪੀ. (ਪੀ. ਬੀ. ਆਈ) ਭਾਰਤ ਭੂਸ਼ਣ ਨੂੰ ਨਾਲ ਲੈ ਕੇ ਇਸ ਨਵੀਂ ਮੁਹਿੰਮ ’ਚ ਵਿਸ਼ੇਸ ਪੁਲਸ ਟੀਮਾਂ ਦਾ ਗਠਨ ਕੀਤਾ ਜਾਵੇਗਾ।
ਇਹ ਸਾਰੀਆਂ ਪੁਲਸ ਟੀਮਾਂ ਮੁੱਖ ਨਸ਼ਾ ਪ੍ਰਭਾਵਿਤ ਪਿੰਡਾਂ ਬੂਟਾਂ, ਬਾਦਸ਼ਾਹਪੁਰ, ਹਮੀਰਾ, ਡੋਗਰਾਂਵਾਲ, ਲਾਟੀਆਂਵਾਲ, ਤੋਤੀ ਅਤੇ ਸੇਚਾਂ ’ਚ ਦਿਨ ਭਰ ਮੌਜੂਦ ਰਹਿਣਗੀਆਂ। ਇਨ੍ਹਾਂ ਟੀਮਾਂ ਦੇ ਨਾਲ ਡਾਕਟਰਾਂ ਦੀਆਂ ਵਿਸ਼ੇਸ਼ ਟੀਮਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਇਹ ਟੀਮਾਂ ਨਸ਼ਾ ਸਮੱਗਲਰਾਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਕਰਨਗੀਆਂ ਜੋ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਪਤਵੰਤਿਆਂ ਦੇ ਸਹਿਯੋਗ ਨਾਲ ਕਪੂਰਥਲਾ ਪੁਲਸ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਇਲਾਜ ਲਈ ਸਾਂਝੇ ਉਪਰਾਲੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਕਾਰ ਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, LAW ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
ਇਸ ਮੰਤਵ ਲਈ ਇਸ ਮੁਹਿੰਮ ’ਚ ਡਾਕਟਰਾਂ ਦੀਆਂ ਟੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਮੰਤਵ ਨਾਲ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਅਜਿਹੇ ਮੁਕਾਬਲੇ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹਿਣਗੇ। ਜ਼ਿਲ੍ਹੇ ਭਰ ’ਚ ਸਾਰੇ ਪੁਰਾਣੇ ਨਸ਼ਾ ਤਸਕਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਰਾਹੀਂ ਬਣਾਈ ਗਈ ਜਾਇਦਾਦ ਨੂੰ ਸਰਕਾਰੀ ਤੌਰ ’ਤੇ ਕੁਰਕ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਰੱਗ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਸਹਿਯੋਗ ਦੇਣ। ਇਸ ਸਬੰਧੀ ਸੂਚਨਾ ਦੇਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰੱਗ ਮਾਫ਼ੀਆ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਚ ਜ਼ਿਲ੍ਹੇ ਭਰ ਦੇ ਸਾਰੇ 15 ਥਾਣਿਆਂ ਦੀ ਪੁਲਸ ਅਤੇ ਸੀ. ਆਈ. ਏ. ਸਟਾਫ਼ ਦੀਆਂ ਟੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- Elante Mall 'ਚ TOY Train ਤੋਂ ਡਿੱਗ ਕੇ ਹੋਈ ਬੱਚੇ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।