ਕੁੱਟ-ਮਾਰ ਕਰਨ ਦੇ ਦੋਸ਼ ਹੇਠ 4 ਖਿਲਾਫ ਮੁਕੱਦਮਾ ਦਰਜ

02/17/2018 5:22:23 AM

ਤਰਨਤਾਰਨ, (ਰਾਜੂ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਘਰ 'ਚ ਦਾਖਲ ਹੋ ਕੇ ਕੁੱਟ-ਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਗੁਰਪ੍ਰਤਾਪ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਠੱਠੀ ਜੈਮਲ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਰਿਵਾਰ ਖਾਣਾ ਖਾ ਕੇ ਘਰ 'ਚ ਸੁੱਤੇ ਪਏ ਸੀ। ਰਾਤ ਕਰੀਬ 12 ਵਜੇ ਮੁਲਜ਼ਮ ਸੁਖਵੰਤ ਸਿੰਘ ਪੁੱਤਰ ਮਿਰਜ਼ਾ ਸਿੰਘ ਵਾਸੀ ਜੱਲੋਕੇ, ਬੱਬੂ ਪੁੱਤਰ ਟਹਿਲ ਸਿੰਘ ਵਾਸੀ ਜੱਲੋਕੇ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਕਿ ਉਨ੍ਹਾਂ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਜਾਂਚ ਅਫਸਰ ਏ. ਐੱਸ. ਈ. ਚਰਨ ਸਿੰਘ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।