ਹਰਸਿਮਰਤ ਕੌਰ ਬਾਦਲ ਦੇ ਨਾਂ ''ਤੇ ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਚਿੱਠੀ
Wednesday, Jun 12, 2024 - 06:37 PM (IST)
ਚੰਡੀਗੜ੍ਹ : ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਨਾਂ 'ਤੇ ਵਾਇਰਲ ਹੋਈ ਉਸ ਚਿੱਠੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਫਰਜ਼ੀ ਕਰਾਰ ਦਿੱਤਾ ਹੈ, ਜਿਸ ਵਿਚ ਆਖਿਆ ਗਿਆ ਹੈ ਕਿ ਕੇਂਦਰ ਦੀ ਨਵੀਂ ਬਣੀ ਐੱਨ. ਡੀ. ਏ. ਸਰਕਾਰ ਵਲੋਂ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਹੋਣ ਦੇ ਆਫਰ ਨੂੰ ਹਰਸਿਮਰਤ ਕੌਰ ਬਾਦਲ ਨੇ ਠੁਕਰਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਅਕਾਲੀ ਦਲ ਨੇ ਆਖਿਆ ਹੈ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਮ 'ਤੇ ਝੂਠੀ ਚਿੱਠੀ ਵਾਇਰਲ ਕੀਤੀ ਜਾ ਰਹੀ ਹੈ ਜੋ ਬਿਲਕੁਲ ਝੂਠੀ ਹੈ, ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ
ਕੀ ਹੈ ਮਾਮਲਾ
ਦਰਅਸਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਚਿੱਠੀ ਵਿਚ ਆਖਿਆ ਗਿਆ ਹੈ ਮੈਂ ਹਰਸਿਮਰਤ ਕੌਰ ਬਾਦਲ ਤੁਹਾਡਾ (ਕੇਂਦਰ ਸਰਕਾਰ) ਧੰਨਵਾਦ ਕਰਦੀ ਹਾਂ ਕਿ ਤੁਸੀਂ ਮੈਨੂੰ ਕੇਂਦਰੀ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ। ਇਹ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਪਰ ਪੰਜਾਬ ਦੇ ਕੁਝ ਮਹੱਤਵਪੂਰਨ ਮੁੱਦੇ ਜਿਵੇਂ ਕਿ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਨੌਜਵਾਨਾਂ 'ਤੇ ਐੱਨ. ਐੱਸ. ਏ. ਦੀ ਕਾਰਵਾਈ, ਫ਼ਸਲਾਂ ਉਤੇ ਐੱਮ. ਐੱਸ. ਪੀ. ਸੰਬੰਧੀ ਕਾਨੂੰਨ ਅਤੇ ਸਿੱਖ ਗੁਰੂ ਧਾਮ ਅਤੇ ਗੁਰਦੁਆਰਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿਚ ਰੱਖਦੇ ਹੋਏ, ਮੈਂ ਇਹ ਕੇਂਦਰੀ ਮੰਤਰੀ ਦਾ ਅਹੁਦਾ ਸਵੀਕਾਰ ਨਹੀਂ ਕਰ ਸਕਦੀ। ਇਸ ਲਈ ਮੇਰੀ ਬੇਨਤੀ ਹੈ ਕਿ ਮੇਰਾ ਨਾਮ ਕੇਂਦਰੀ ਮੰਤਰੀ ਅਹੁਦੇ ਦੀ ਸੂਚੀ ਤੋਂ ਹਟਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਰੰਧਾਵਾ ਦੀ ਜਾਖੜ 'ਤੇ ਚੁਟਕੀ, ਕਿਹਾ 'ਤੁਹਾਨੂੰ ਮਨਿਸਟਰ ਬਣਾਉਣ ਦੀ ਥਾਂ ਇਕ ਸਿੱਖ ਨੂੰ ਕਿਉਂ ਮਨਿਸਟਰੀ ਦਿੱਤੀ'
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8