ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਪਿੰਡ ਦੀਆਂ ਔਰਤਾਂ ਨੇ ਬੋਲਿਆ ਹੱਲਾ, ਚੋਅ 'ਚ ਸੁੱਟਿਆ ਖੋਖਾ

Saturday, Sep 03, 2022 - 01:29 PM (IST)

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਪਿੰਡ ਦੀਆਂ ਔਰਤਾਂ ਨੇ ਬੋਲਿਆ ਹੱਲਾ, ਚੋਅ 'ਚ ਸੁੱਟਿਆ ਖੋਖਾ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਬਲਾਕ ਨੂਰਪੁਰ ਬੇਦੀ ਦੇ ਪਿੰਡ ਮਿੱਠਾਪੁਰ ਵਿੱਚ ਅੱਜ ਨਵੇਂ ਰੱਖੇ ਜਾ ਰਹੇ ਸ਼ਰਾਬ ਦੇ ਸਭ ਠੇਕੇ ਤੋਂ ਪਰੇਸ਼ਾਨ ਬੀਬੀਆਂ ਨੇ ਇਕੱਠੇ ਹੋ ਕੇ ਧਾਵਾ ਬੋਲ ਦਿੱਤਾ।

PunjabKesari

ਦਰਅਸਲ ਨਵੇਂ ਰੱਖੇ ਜਾ ਰਹੇ ਇਹ ਸਭ ਸ਼ਰਾਬ ਦੇ ਠੇਕੇ ਪ੍ਰਤੀ ਪਿੰਡ ਵਾਸੀਆਂ ਨੇ ਪਹਿਲਾਂ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਸੀ ਕਿ ਇਥੇ ਨਾ ਖੋਲ੍ਹਿਆ ਜਾਵੇ ਪਰ ਠੇਕੇ ਮਾਲਕ ਵੱਲੋਂ ਕੋਈ ਐਕਸ਼ਨ ਨਹੀਂ ਦਿੱਤਾ ਗਿਆ। ਪਿੰਡ ਦੀਆਂ ਔਰਤਾਂ ਇਹ ਸ਼ਰਾਬ ਦਾ ਠੇਕਾ ਘੜੀਸ ਕੇ ਇਕ ਚੋਏ ਤਕ ਲੈ ਕੇ ਗਈਆਂ, ਜਿੱਥੇ ਚੋਅ ਵਿਚ ਖੇਤਾਂ ਲਾਗੇ ਇਹ ਖੋਖਾ ਸੁੱਟ ਦਿੱਤਾ ਗਿਆ। 

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

PunjabKesari

ਪਿੰਡ ਵਾਸੀਆਂ ਨੇ ਮਹਿਕਮੇ ਨੂੰ ਚਿਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਠੇਕੇਦਾਰ ਵੱਲੋਂ ਉਕਤ ਠੇਕਾ ਖੋਲ੍ਹਣ ਦੇ ਲਈ ਖੋਖਾ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ। 

PunjabKesari

PunjabKesari

ਇਹ ਵੀ ਪੜ੍ਹੋ: ਪਤਨੀ ਨੂੰ ਮਨਾਉਣ ਗਏ ਪਤੀ ਨੇ ਖ਼ੁਦਕੁਸ਼ੀ ਦਾ ਕੀਤਾ ਡਰਾਮਾ, ਸੱਚ ਸਮਝ ਪਤਨੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News