ਪੰਜਾਬ 'ਚ ਅੱਧੀ ਰਾਤੀਂ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ

Sunday, Jul 21, 2024 - 12:02 PM (IST)

ਪੰਜਾਬ 'ਚ ਅੱਧੀ ਰਾਤੀਂ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ

ਬਠਿੰਡਾ (ਵਿਜੇ ਵਰਮਾ) : ਇੱਥੇ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸ਼ਨੀਵਾਰ ਦੇਰ ਰਾਤ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਿਆ ਸੀ। ਇਸ ਦੌਰਾਨ ਔਰਤ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ੍ਹ ਲਿਆ ਅਤੇ ਕੁੱਟ-ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਸ ਨੇ ਔਰਤ ਦੇ ਪਤੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਕੰਮਕਾਜ 'ਚ ਭਲਕੇ ਤੋਂ ਆਵੇਗੀ ਤੇਜ਼ੀ, ਮੀਟਿੰਗਾਂ ਕਰਨਗੇ CM ਭਗਵੰਤ ਮਾਨ

ਜਾਣਕਾਰੀ ਅਨੁਸਾਰ ਪਿੰਡ ਲੂਲਬਾਈ ਦੇ ਰਹਿਣ ਵਾਲੇ ਨੌਜਵਾਨ ਵਿੱਕੀ ਕੁਮਾਰ (26) ਦੇ ਆਪਣੇ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਔਰਤ (30) ਨਾਲ ਪ੍ਰੇਮ ਸਬੰਧ ਸਨ। ਬੀਤੀ ਰਾਤ 12 ਤੋਂ 1 ਵਜੇ ਦੇ ਦਰਮਿਆਨ ਵਿੱਕੀ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਚੋਰੀ-ਛੁਪੇ ਗਿਆ ਸੀ। ਇਸ ਦੌਰਾਨ ਔਰਤ ਦੇ ਪਤੀ ਸੁਖਪ੍ਰੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵਿੱਕੀ ਨੂੰ ਫੜ੍ਹ ਲਿਆ ਅਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਖ਼ੁਸ਼! ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤਾ Alert

ਇਸ ਤੋਂ ਬਾਅਦ ਮੁਲਜ਼ਮ ਸੁਖਪ੍ਰੀਤ ਸਿੰਘ, ਉਸ ਦਾ ਭਰਾ ਲੱਬੀ ਅਤੇ ਇੱਕ ਹੋਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦਾ ਐਤਵਾਰ ਸਵੇਰੇ ਪਤਾ ਲੱਗਾ, ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਦੋਸ਼ੀ ਸੁਖਪ੍ਰੀਤ ਸਿੰਘ ਦੇ ਘਰ ਪਹੁੰਚੇ ਅਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਐੱਸ. ਪੀ. ਸਿਟੀ ਨਰਿੰਦਰ ਸਿੰਘ, ਡੀ. ਐੱਸ. ਪੀ. ਦਿਹਾਤੀ ਅਤੇ ਥਾਣਾ ਨੰਦਗੜ੍ਹ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ’ਤੇ 3 ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਫ਼ਰਾਰ ਹਨ ਅਤੇ ਪੁਲਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


author

Babita

Content Editor

Related News