ਪੰਜਾਬ 'ਚ ਛਿੰਞ ਮੇਲੇ ਦੌਰਾਨ ਵੱਡਾ ਹਾਦਸਾ, ਉੱਡੇ ਵਾਹਨ ਦੇ ਪਰਖੱਚੇ, ਇਕ ਦੀ ਦਰਦਨਾਕ ਮੌਤ

Thursday, Sep 05, 2024 - 05:59 PM (IST)

ਗੜ੍ਹਦੀਵਾਲਾ (ਭੱਟੀ)-ਗੜ੍ਹਦੀਵਾਲਾ ਅਧੀਨ ਪੈਂਦੇ ਕੰਢੀ ਖੇਤਰ ਦੇ ਪਿੰਡ ਕੋਈ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਿਚੋਂ ਇਕ ਦੀ ਮੌਤ ਅਤੇ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।  ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਰਛਪਾਲ ਸਿੰਘ ਉਰਫ਼ ਬਿੱਟੂ ਪੁੱਤਰ ਜੀਤ ਸਿੰਘ (51) ਮਨਦੀਪ ਸਿੰਘ ਪੁੱਤਰ ਪਿਆਰਾ ਲਾਲ (33) ਅਤੇ ਰਾਹੁਲ ਪੁੱਤਰ ਪ੍ਰੇਮ ਲਾਲ (32) ਤਿੰਨੇ ਵਾਸੀ ਪਿੰਡ ਅਗਲੌਰ ਥਾਣਾ ਦਸੂਹਾ ਆਪਣੇ ਮੋਟਰਸਾਈਕਲ ਨੰਬਰ-ਪੀ. ਬੀ.-07 ਏ. ਐੱਨ.  4771 ਮਾਰਕਾ ਸਪਲੈਂਡਰ ’ਤੇ ਸਵਾਰ ਹੋ ਕੇ ਪਿੰਡ ਤੋਂ ਆਦੋਚੱਕ ਛਿੰਞ ਮੇਲਾ ਵੇਖਣ ਗਏ ਸਨ।

ਇਹ ਵੀ ਪੜ੍ਹੋ-  ਭੈਣ ਨੂੰ ਮਿਲਣ ਜਾ ਰਿਹਾ ਭਰਾ ਕਾਰ ਸਣੇ ਨਦੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਮਿਲੀ ਦਰਦਨਾਕ ਮੌਤ

ਜਦੋਂ ਛਿੰਞ ਵੇਖਣ ਉਪਰੰਤ ਆਪਣੇ ਕਿਸੇ ਨਿੱਜੀ ਕੰਮਕਾਜ ਕਰਨ ਤੋਂ ਬਾਅਦ ਆਪਣੇ ਪਿੰਡ ਅਗਲੌਰ ਨੂੰ ਪਰਤ ਰਹੇ ਸਨ ਤਾਂ ਪਿੰਡ ਕੋਈ ਵਾਟਰ ਸਪਲਾਈ ਨੇੜੇ ਮੋਟਰਸਾਈਕਲ ਸਲਿੱਪ ਹੋਣ ਕਾਰਨ ਰਛਪਾਲ ਸਿੰਘ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਉਸ ਦੀ ਮੌਤ ਹੋ ਗਈ, ਜਦਕਿ ਮਨਦੀਪ ਸਿੰਘ ਅਤੇ ਰਾਹੁਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਲਈ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਵੇਖਦਿਆਂ ਰੈਫਰ ਕਰ ਦਿੱਤਾ। ਜੋ ਜਲੰਧਰ ਵਿਖੇ ਕਿਸੇ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਜਿਨ੍ਹਾਂ ਵਿਚੋਂ ਮਨਦੀਪ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੜ੍ਹਦੀਵਾਲਾ ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਅਹਿਮ ਕਦਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News