ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ

04/23/2024 6:26:34 PM

ਨਵਾਂਸ਼ਹਿਰ : ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਅੱਜ ਸਬ ਡਵੀਜ਼ਨ ਬਲਾਚੌਰ ਦੇ ਸਨਅਤੀ ਖੇਤਰ ਪਿੰਡ ਟੌਸਾਂ ਨਜ਼ਦੀਕ ਇਕ ਸੜਕੀ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਸੂਤਰਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਅੰਗਦ ਸੈਣੀ ਨਵਾਂਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਜਦ ਉਨ੍ਹਾਂ ਦੀ ਕਾਰ ਪਿੰਡ ਟੌਸਾਂ ਨਜ਼ਦੀਕ ਪੁੱਜੀ ਤਾਂ ਅਚਾਨਕ ਸੜਕ ਵਿਚਕਾਰ ਇਕ ਅਵਾਰਾ ਪਸ਼ੂ ਆ ਗਿਆ ਜਿਸ ਨੂੰ ਕਾਰ ਚਾਲਕ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਵਿਧਾਇਕ ਅੰਗਦ ਸੈਣੀ ਦੀ ਕਾਰ ਦੂਜੀ ਕਾਰ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਵਿਆਹੁਤਾ ਨਾਲ ਨਾਜਾਇਜ਼ ਸੰਬੰਧ, ਸਹੇਲੀਆਂ ਨਾਲ ਵੀ ਬਨਾਉਣਾ ਚਾਹੁੰਦਾ ਸੀ, 10 ਜਣਿਆਂ ਨੇ ਮਿਲ ਕੇ ਕਰਤਾ ਕਤਲ

ਹਾਦਸੇ ਵਿਚ ਜ਼ਖਮੀ ਹੋਏ ਅੰਗਦ ਸੈਣੀ ਨੂੰ ਤੁਰੰਤ ਇਲਾਜ ਲਈ ਮੈਕਸ ਹਸਪਤਾਲ ਮੋਹਾਲੀ ਰੈਫਰ ਕੀਤਾ ਗਿਆ। ਇਹ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਹਾਦਸੇ ਤੋਂ ਬਾਅਦ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਦੁਆਬੇ ਦਾ ਇਹ ਵੱਡਾ ਆਗੂ ਅਕਾਲੀ ਦਲ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News