ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ

Thursday, Jul 25, 2024 - 04:12 AM (IST)

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪਹੁੰਚੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੁਲ ਮੋਰਾਂ ਵੱਲੋਂ ਗਵਰਨਰ ਦਾ ਕਾਫਲਾ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਸੀ.ਆਰ. ਪੀ. ਐੱਫ. ਜਵਾਨਾਂ ਦੀ ਗੱਡੀ ਦਾ ਅਚਾਨਕ ਟਾਇਰ ਫਟ ਗਿਆ ਅਤੇ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ

ਇਸ ਹਾਦਸੇ ਵਿਚ ਸੀ. ਆਰ. ਪੀ. ਐੱਫ. ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਜਵਾਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, ਭਿਆਨਕ ਹਾਦਸੇ 'ਚ ਮੱਲ੍ਹਾ ਪਿੰਡ ਦੀ ਨੌਜਵਾਨ ਕੁੜੀ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News