ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, ਅੱਜ ਜਾਣਾ ਸੀ ਅਮਰੀਕਾ

Tuesday, Apr 30, 2024 - 07:12 PM (IST)

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, ਅੱਜ ਜਾਣਾ ਸੀ ਅਮਰੀਕਾ

ਦਸੂਹਾ/ਅੰਮ੍ਰਿਤਸਰ (ਝਾਵਰ, ਨਾਗਲਾ) : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਅੱਜ ਜਦੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਜਦੋਂ ਉਹ ਜੰਡਿਆਲਾ ਨਜ਼ਦੀਕ ਅੰਮ੍ਰਿਤਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਸਿੱਟੇ ਵੱਜੋਂ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖਮੀ ਹੋਏ ਹਨ, ਉਨ੍ਹਾਂ ਦੀ ਲੱਤ ਅਤੇ ਚੂਲੇ 'ਤੇ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ IPS ਜੋੜੇ 'ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਰ ਸਾਲਾ ਧੀ ਦੇ ਗਲ਼ੇ 'ਚ ਖਾਣਾ ਫਸਣ ਕਾਰਣ ਮੌਤ

ਹਾਦਸੇ ਵਿਚ ਉਨ੍ਹਾਂ ਦੀ ਗੱਡੀ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਪਤਾ ਲੱਗਾ ਹੈ ਕਿ ਅੱਜ ਉਨ੍ਹਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਉਪਰੰਤ ਸ਼ਾਮ 5.30 ਵਜੇ ਅਮਰੀਕਾ ਜਾਣਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਮਾਮਲਾ, ਕੁੜੀ ਨੇ 12 ਮੁੰਡਿਆਂ ਨਾਲ ਵਿਆਹ ਕਰਵਾ ਕੀਤਾ ਇਹ ਮਾੜਾ ਕੰਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News