ਪੰਜਾਬ ''ਚ ਵਾਪਰੇ ਹਾਦਸੇ ਨੇ ਪੁਆਏ ਵੈਣ, ਪਤੀ ਦੀ ਮੌਕੇ ''ਤੇ ਮੌਤ ਤੇ ਧੀ ਦੀਆਂ ਟੁੱਟੀਆਂ ਲੱਤਾਂ
Monday, Jun 02, 2025 - 03:16 PM (IST)

ਗੁਰਦਸਪੁਰ(ਹਰਮਨ, ਵਿਨੋਦ)- ਗੁਰਦਾਸਪੁਰ-ਕਲਾਨੌਰ ਰੋਡ ਪਿੰਡ ਸਲੇਮਪੁਰ ਅੱਡੇ 'ਤੇ ਇੱਕ ਭਿਆਨਕ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਔਰਤ ਅਤੇ ਬੱਚੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਹ ਹਾਦਸਾ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫਤਾਰ EON ਕਾਰ ਗੁਰਦਾਸਪੁਰ ਵਾਲੇ ਪਾਸਿਓਂ ਜਾ ਰਹੇ ਸੀ ਜਦਕਿ ਮੋਟਰਸਾਈਕਲ ਸਵਾਰ ਸੋਨੂੰ ਪੁੱਤਰ ਚਿਮਣ ਸਿੰਘ ਵਾਸੀ ਮਜਰਾਲਾ ਥਾਣਾ ਡੇਰਾ ਬਾਬਾ ਆਪਣੀ ਪਤਨੀ ਅਤੇ ਬੇਟੀ ਨਾਲ ਗੁਰਦਾਸਪੁਰ ਆ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, PRTC ਬੱਸ ਦੀ ਟੱਕਰ ਮਗਰੋਂ 3 ਦੋਸਤਾਂ ਦੀ ਮੌਤ
ਜਦੋਂ ਗੁਰਦਾਸਪੁਰ ਨੇੜੇ ਪਿੰਡ ਸਲੇਮਪੁਰ ਦੇ ਅੱਡੇ 'ਤੇ ਪਹੁੰਚਿਆ ਤਾਂ ਤੇਜ਼ ਰਫਤਾਰ ਕਾਰ ਸਿੱਧੀ ਉਸ ਵਿੱਚ ਆ ਟਕਰਾਈ । ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵੀ ਪਲਟ ਗਈ ਅਤੇ ਮੋਟਰਸਾਈਕਲ 'ਤੇ ਵੀ ਟੋਟੇ-ਟੋਟੇ ਹੋ ਗਏ ਅਤੇ ਮੋਟਰਸਾਈਕਲ ਸਵਾਰ ਸੋਨੂੰ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਅਤੇ ਬੇਟੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਪਹੁੰਚ ਕੇ ਐਂਬੂਲੈਂਸ ਰਾਹੀ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ। ਜਦਕਿ ਸੋਨੂੰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਦੱਸਿਆ ਜਾ ਰਿਹਾ ਹੈ ਕਿ ਕਾਰ ਪਲਟਣ ਤੋਂ ਬਾਅਦ ਕਾਰ ਸਵਾਰ ਨੂੰ ਕੁਝ ਲੋਕਾਂ ਵੱਲੋਂ ਕਾਰ ਤੋਂ ਬਾਹਰ ਕੱਢਿਆ ਗਿਆ ਪਰ ਉਸ ਦੇ ਮਾਮੂਲੀ ਸੱਟਾਂ ਹੀ ਲੱਗੀਆਂ ਸੀ । ਮੌਕਾ ਵੇਖ ਕੇ ਕਾਰ ਸਵਾਰ ਉੱਥੋਂ ਦੀ ਫਰਾਰ ਹੋ ਗਿਆ। ਉੱਥੇ ਹੀ ਮੌਕੇ 'ਤੇ ਸਬੰਧਤ ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਮੌਕੇ ਤੇ ਪਹੁੰਚੇ ਮ੍ਰਿਤਕ ਸੋਨੂੰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੋਨੂੰ ਜਿਸ ਦੀ ਉਮਰ 42 ਦੀ ਸੀ, ਆਪਣੀ ਪਤਨੀ ਅਤੇ 15 ਸਾਲ ਦੀ ਬੱਚੀ ਨਾਲ ਮੋਟਰਸਾਈਕਲ ਤੇ ਗੁਰਦਾਸਪੁਰ ਵੱਲ ਨੂੰ ਆ ਰਿਹਾ ਸੀ ਤਾਂ ਉਹ ਇੱਕ ਤੇਜ਼ ਰਫਤਾਰ ਕਾਰ ਦੀ ਚਪੇਟ ਵਿੱਚ ਆ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਹੈ ਕਿ ਕਾਰ ਬਹੁਤ ਤੇਜ਼ ਸੀ ਅਤੇ ਗਲਤ ਸਾਈਡ ਤੋਂ ਆ ਕੇ ਸੋਨੂੰ ਦੇ ਮੋਟਰਸਾਈਕਲ ਵਿੱਚ ਟਕਰਾ ਗਈ ਜਿਸ ਕਾਰਨ ਸੋਨੂੰ ਦੀ ਤਾਂ ਮੌਕੇ 'ਤੇ ਮੌਤ ਹੋ ਗਈ ਪਰ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੈ ਅਤੇ ਧੀ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉੱਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8