ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ''ਚ ਵਾਪਰਿਆ ਵੱਡਾ ਹਾਦਸਾ, ਕੜਾਹੇ ''ਚ ਡਿੱਗਿਆ ਸੇਵਾਦਾਰ

Saturday, Aug 03, 2024 - 06:17 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ''ਚ ਵਾਪਰਿਆ ਵੱਡਾ ਹਾਦਸਾ, ਕੜਾਹੇ ''ਚ ਡਿੱਗਿਆ ਸੇਵਾਦਾਰ

ਅੰਮ੍ਰਿਤਸਰ (ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਹਰ ਰੋਜ਼ ਲੱਖਾਂ ਹੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਇਥੇ ਆ ਕੇ ਸੰਗਤ ਗੁਰਬਾਣੀ ਸਰਵਣ ਕਰਦੀ ਅਤੇ ਸੇਵਾ ਕਰਦੀ ਹੈ। ਇਸੇ ਦੌਰਾਨ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਸ਼ਰਧਾਲੂ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਇੱਥੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ । ਜਿਥੇ ਉਸ ਨਾਲ ਵੱਡਾ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ- ਪਾਕਿ ਤੋਂ ਔਰਤ ਲਿਆਈ ਕਰੋੜਾਂ ਦੀ ਕੜਾਹੀ, ਵੇਖ ਅਧਿਕਾਰੀਆਂ ਦੇ ਵੀ ਉੱਡੇ ਹੋਸ਼

ਜਾਣਕਾਰੀ ਮੁਤਾਬਕ ਜਦੋਂ ਬਲਬੀਰ ਸਿੰਘ ਵੱਲੋਂ ਸੇਵਾ ਕੀਤੀ ਜਾ ਰਹੀ ਸੀ ਤਾਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ ਫਿਲਹਾਲ ਅਜੇ ਉਹ ਖ਼ਤਰੇ ਤੋਂ ਬਾਹਰ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਛਾਪੇਮਾਰੀ ਕਰਦਿਆਂ ਦੋ ਨੂੰ ਕੀਤਾ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News