ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਮੌਸਮ ਵਿਭਾਗ ਨੇ 22 ਤਾਰੀਖ਼ ਤੱਕ ਕਰ 'ਤੀ ਭਵਿੱਖਬਾਣੀ

Monday, Mar 17, 2025 - 09:54 AM (IST)

ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਮੌਸਮ ਵਿਭਾਗ ਨੇ 22 ਤਾਰੀਖ਼ ਤੱਕ ਕਰ 'ਤੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਪਏ ਮੀਂਹ ਕਾਰਨ ਜਿੱਥੇ ਮੌਸਮ ਠੰਡਾ ਹੋ ਗਿਆ ਸੀ, ਉੱਥੇ ਹੀ ਹੁਣ ਤਾਪਮਾਨ ਵੱਧਣ ਦੇ ਆਸਾਰ ਹਨ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ 18 ਤੋਂ ਲੈ ਕੇ 22 ਮਾਰਚ ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ ਧੁੱਪ ਖਿੜੇਗੀ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...

ਵਿਭਾਗ ਦੇ ਮੁਤਾਬਕ ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋ ਸਕਦਾ ਹੈ। ਪੱਛਮੀ ਗੜਬੜੀ ਹੁਣ ਲਗਭਗ ਖ਼ਤਮ ਹੋ ਚੁੱਕੀ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਪੰਜਾਬ 'ਚ ਘੱਟ ਮੀਂਹ ਚਿੰਤਾ ਦਾ ਕਾਰਨ
ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਪਿਛਲੇ ਸਾਲ ਨਾਲੋਂ ਘੱਟ ਮੀਂਹ ਪਿਆ ਹੈ। ਇਹ ਸਾਲ ਮੀਂਹ ਦੇ ਹਿਸਾਬ ਨਾਲ ਚੁਣੌਤੀਪੂਰਨ ਦਿਖਾਈ ਦੇ ਰਿਹਾ ਹੈ। ਮਾਰਚ ਦੇ ਪਹਿਲੇ 15 ਦਿਨਾਂ ਦੌਰਾਨ ਪੰਜਾਬ 'ਚ 46 ਫ਼ੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਤੱਕ ਮੀਂਹ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖ਼ੁਸ਼ਕ ਬਣਿਆ ਰਹੇਗਾ। ਧੁੱਪ ਖਿੜਨ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News