ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸੂਬੇ ਭਰ ''ਚ ਸਖ਼ਤ ਹੁਕਮ ਜਾਰੀ, ਦੇਖਿਓ ਕਿਤੇ...
Thursday, Mar 27, 2025 - 10:02 AM (IST)

ਲੁਧਿਆਣਾ (ਸੰਨੀ) : ਜੇਕਰ ਤੁਹਾਨੂੰ ਪੁਲਸ ਜਾਂ ਟਰਾਂਸਪੋਰਟ ਵਿਭਾਗ ਵਲੋਂ ਚਲਾਨ ਜਾਰੀ ਕੀਤਾ ਗਿਆ ਅਤੇ 90 ਦਿਨਾਂ ਦੇ ਅੰਦਰ-ਅੰਦਰ ਭੁਗਤਾਨ ਨਹੀਂ ਕੀਤਾ ਗਿਆ ਤਾਂ ਵਿਭਾਗ ਵਲੋਂ ਸਾਫਟਵੇਅਰ ’ਚ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਬਲੈਕਲਿਸਟ ਹੋਣ ਤੋਂ ਬਾਅਦ ਵਾਹਨ ਨੂੰ ਨਾ ਤਾਂ ਟਰਾਂਸਫਰ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਰਜਿਸਟ੍ਰੇਸ਼ਨ ਰੀਨਿਊ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੀਮਾ ਕਲੇਮ ਲੈਣ ’ਚ ਵੀ ਦਿੱਕਤ ਆ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਧੂੜ ਭਰੀ ਹਨ੍ਹੇਰੀ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਨੇ ਜਾਰੀ ਕਰ 'ਤਾ ALERT
ਇਸ ਸਬੰਧੀ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਸੂਬੇ ਦੇ ਸਾਰੇ ਆਰ. ਟੀ. ਏ. ਅਤੇ ਆਰ. ਟੀ. ਓ. ਨੂੰ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜਦੋਂ ਮੋਟਰ ਵ੍ਹੀਕਲ ਐਕਟ-1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਤਾਂ ਵਾਹਨ ਮਾਲਕ ਅਤੇ ਡਰਾਈਵਰ ਨਿਰਧਾਰਿਤ ਸਮੇਂ ਅੰਦਰ ਚਲਾਨ ਦਾ ਨਿਪਟਾਰਾ ਨਹੀਂ ਕਰਦੇ, ਜਿਸ ਕਾਰਨ ਵੱਡੀ ਗਿਣਤੀ ’ਚ ਚਲਾਨ ਬਕਾਇਆ ਰਹਿੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਬਜਟ 'ਚ ਘਰੇਲੂ ਖ਼ਪਤਕਾਰਾਂ ਲਈ ਵੱਡਾ ਐਲਾਨ, ਸੂਬਾ ਸਰਕਾਰ ਸ਼ੁਰੂ ਕਰੇਗੀ ਨਵੀਂ ਯੋਜਨਾ
ਹੁਣ ਮੋਟਰ ਵ੍ਹੀਕਲ ਰੂਲਜ਼ 1989 ਦੇ ਤਹਿਤ ਬਣੀ ਧਾਰਾ-167 ਦੀ ਪਾਲਣਾ ਕਰਦੇ ਹੋਏ ਜੇਕਰ 90 ਦਿਨਾਂ ਦੇ ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਅਜਿਹੇ ਵਾਹਨਾਂ ਨੂੰ ਸਾਫਟਵੇਅਰ ’ਚ ਬਲੈਕਲਿਸਟ ਕਰ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8