ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ
Monday, Dec 15, 2025 - 12:39 PM (IST)
ਚੰਡੀਗੜ੍ਹ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ ਹੈ। ਦਰਅਸਲ ਪੁਲਸ ਵਿਭਾਗ ਦੇ ਅੰਕੜਿਆਂ ਮੁਤਾਬਕ ਸੂਬੇ 'ਚ ਔਸਤਨ ਹਰ 2 ਘੰਟਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਰਹੀ ਹੈ, ਜਿਸ ਦਾ ਸਭ ਤੋਂ ਵੱਡਾ ਕਾਰਨ ਹੈਲਮੈੱਟ ਨਾ ਪਾਉਣ ਅਤੇ ਤੇਜ਼ ਰਫ਼ਤਾਰੀ ਹੈ। ਇਸ ਲਈ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ 2024 'ਚ 800 ਮੌਤਾਂ ਸਿਰਫ ਹੈਲਮੈੱਟ ਨਾ ਪਾਉਣ ਕਾਰਨ ਹੀ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਲਈ ਪਿਆ ਨਵਾਂ ਪੰਗਾ, ਖ਼ਪਤਕਾਰ ਵੀ...
ਪਿਛਲੇ 5 ਸਾਲਾਂ ਦੌਰਾਨ ਪੰਜਾਬ 'ਚ ਸੜਕ ਹਾਦਸਿਆਂ 'ਚ ਹੋਣ ਵਾਲੀਆਂ ਮੌਤਾਂ 'ਚ 22 ਫ਼ੀਸਦੀ ਵਾਧਾ ਹੋਇਆ ਹੈ। ਸਾਲ 2020 'ਚ ਜਿੱਥੇ 2,000 ਮੌਤਾਂ ਸੜਕ ਹਾਦਸਿਆਂ ਕਾਰਨ ਹੋਈਆਂ ਸਨ, ਉੱਥੇ ਹੀ 2024 'ਚ ਇਹ ਵੱਧ ਕੇ 4,700 ਤੱਕ ਪਹੁੰਚ ਗਈਆਂ। ਇਸੇ ਮਿਆਦ 'ਚ ਸੜਕ ਹਾਦਸਿਆਂ ਦੀ ਗਿਣਤੀ ਵੀ 6,000 ਤੋਂ ਪਾਰ ਚਲੀ ਗਈ। ਪੁਲਸ ਵਿਭਾਗ ਵਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਮੁਤਾਬਕ ਤੇਜ਼ ਰਫ਼ਤਾਰ ਸੜਕੀ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਸੜਕ 'ਤੇ ਹੀ ਪੈ ਗਈਆਂ ਚੀਕਾਂ
ਇਸ ਤੋਂ ਇਲਾਵਾ ਹੈਲਮੈੱਟ ਅਤੇ ਸੀਟ ਬੈਲਟ ਨਾ ਪਾਉਣਾ, ਸ਼ਰਾਬ ਪੀ ਕੀ ਗੱਡੀ ਚਲਾਉਣਾ ਅਤੇ ਮੋਬਾਇਲ ਫੋਨ ਦਾ ਇਸਤੇਮਾਲ ਵੀ ਮੌਤਾਂ ਦੇ ਅੰਕੜੇ ਵਧਾ ਰਿਹਾ ਹੈ। ਪੰਜਾਬ 'ਚ ਸੜਕ ਹਾਦਸਿਾਂ ਦੀ ਵੱਧਦੀ ਗਿਣਤੀ ਨੇ ਸੂਬਾ ਸਰਕਾਰ ਨੂੰ ਚਿੰਤਾ 'ਚ ਪਾ ਦਿੱਤਾ ਹੈ। ਇਸੇ ਕਾਰਨ ਅਪ੍ਰੈਲ 2021 'ਚ ਪੰਜਾਬ ਰੋਡ ਸੇਫਟੀ ਫੋਰਸ ਦਾ ਗਠਨ ਕੀਤਾ ਗਿਆ ਸੀ। ਇਸ ਦਾ ਮਕਸਦ ਤੇਜ਼ ਰਫ਼ਤਾਰ, ਨਸ਼ੇ 'ਚ ਡਰਾਈਵਿੰਗ, ਓਵਰਲੋਡਿੰਗ ਅਤੇ ਨਿਯਮਾਂ ਦੇ ਉਲੰਘਣ 'ਤੇ ਸਖ਼ਤੀ ਨਾਲ ਕਾਰਵਾਈ ਕਰਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
